ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 9ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ
ਧੂਰੀ, 27 ਫਰਵਰੀ:
ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅੱਜ 9ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਖੇਡ ਭਾਵਨਾ, ਉਤਸ਼ਾਹ ਅਤੇ ਅਨੁਸ਼ਾਸਨ ਦਾ ਪ੍ਰਮਾਣ ਦਿੰਦਿਆਂ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ਵਿੱਚ ਭਾਗ ਲਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਆਧੁਨਿਕ ਖੇਡ ਮੈਦਾਨਾਂ ਦੀ ਉਸਾਰੀ ਰਾਹੀਂ ਨੌਜਵਾਨਾਂ ਨੂੰ ਆਪਣੇ ਇਲਾਕਿਆਂ ਵਿੱਚ ਹੀ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸੂਬੇ ਭਰ ਵਿੱਚ ਲਗਭਗ ਤਿੰਨ ਹਜ਼ਾਰ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਹ ਉਪਰਾਲੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲੈ ਜਾਣ ਵੱਲ ਮਜ਼ਬੂਤ ਕਦਮ ਹਨ।

ਚੇਅਰਮੈਨ ਢਿੱਲੋ ਨੇ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਮਜ਼ਬੂਤੀ ਅਤੇ ਚੰਗੇ ਚਰਿੱਤਰ ਦੀ ਨਿਰਮਾਣ ਕਰਦੀਆਂ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨ
ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕਰਦੀਆਂ ਹਨ : ਚੇਅਰਮੈਨ ਦਲਵੀਰ ਸਿੰਘ ਢਿੱਲੋ
ਹਨ। “ਖੇਡਾਂ ਵਤਨ ਪੰਜਾਬ ਦੀਆਂ” ਵਰਗੀਆਂ ਪਹਿਲਕਦਮੀਆਂ ਨੇ ਸਮਾਜ ਦੇ ਹਰ ਵਰਗ ਨੂੰ ਖੇਡਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਹਰਵਿੰਦਰ ਸਿੰਘ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਕਾਲਜ ਦੀਆਂ ਖੇਡ ਅਤੇ ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਇੰਟਰ-ਕਾਲਜ ਅਤੇ ਯੂਨੀਵਰਸਿਟੀ ਪੱਧਰ ਦੇ ਮੁਕਾਬਲਿਆਂ ਵਿੱਚ ਲਗਾਤਾਰ ਸਥਾਨ ਹਾਸਲ ਕਰ ਰਹੇ ਹਨ ਅਤੇ ਪੜ੍ਹਾਈ ਦੇ ਖੇਤਰ ਵਿੱਚ ਵੀ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰ ਰਹੇ ਹਨ।
ਸਮਾਗਮ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਅਤੇ ਖੇਡ ਭਾਵਨਾ ਨੂੰ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਅਨਿਲ ਮਿੱਤਲ ਸਮੇਤ ਕਾਲਜ ਦੇ ਸਮੂਹ ਪ੍ਰੋਫੈਸਰ, ਖਿਡਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।