Homeਪੰਜਾਬਬਰਨਾਲਾ ਰੈਲੀ ’ਚ Rahul Gandhi ਦਾ ਸੰਦੇਸ਼: ਕਿਸਾਨ-ਮਜ਼ਦੂਰ ਦੇਸ਼ ਦੀ ਨੀਂਹ, ਇਕਜੁੱਟਤਾ...

ਬਰਨਾਲਾ ਰੈਲੀ ’ਚ Rahul Gandhi ਦਾ ਸੰਦੇਸ਼: ਕਿਸਾਨ-ਮਜ਼ਦੂਰ ਦੇਸ਼ ਦੀ ਨੀਂਹ, ਇਕਜੁੱਟਤਾ ਨਾਲ ਹੀ ਜਿੱਤ ਸੰਭਵ

ਬਰਨਾਲਾ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬਰਨਾਲਾ ਵਿਖੇ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦੇਸ਼ ਦੀ ਅਸਲ ਤਾਕਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਦੇਸ਼ ਦੀ ਨੀਂਹ ਹਨ ਅਤੇ ਖੁਰਾਕ ਸੁਰੱਖਿਆ ਤੋਂ ਬਿਨਾਂ ਦੇਸ਼ ਦਾ ਨਿਰਮਾਣ ਸੰਭਵ ਨਹੀਂ। ਉਨ੍ਹਾਂ ਨੇ ਯਾਦ ਦਿਵਾਇਆ ਕਿ ਹਰੀ ਕ੍ਰਾਂਤੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਠਿਨ ਮਿਹਨਤ ਨਾਲ ਸੰਭਵ ਹੋਈ ਸੀ।

ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਦੌਰਾਨ ਇੱਕ ਕਿਤਾਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੂਰਵ ਫੌਜੀ ਅਧਿਕਾਰੀ ਵੱਲੋਂ ਦਰਸਾਈ ਇੱਕ ਘਟਨਾ ਵਿੱਚ ਦੱਸਿਆ ਗਿਆ ਸੀ ਕਿ ਚੀਨੀ ਟੈਂਕ ਭਾਰਤੀ ਸਰਹੱਦ ਵਿੱਚ ਦਾਖਲ ਹੋ ਰਹੇ ਸਨ। ਉਨ੍ਹਾਂ ਮੁਤਾਬਕ ਫੌਜੀ ਅਧਿਕਾਰੀ ਨੇ ਰੱਖਿਆ ਮੰਤਰੀ, ਐਨ.ਐਸ.ਏ. ਅਤੇ ਵਿਦੇਸ਼ ਮੰਤਰੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਪਸ਼ਟ ਨਿਰਦੇਸ਼ ਨਹੀਂ ਮਿਲੇ। ਆਖਿਰਕਾਰ ਮਾਮਲਾ ਪ੍ਰਧਾਨ ਮੰਤਰੀ ਤੱਕ ਪਹੁੰਚਿਆ, ਕਿਉਂਕਿ ਫੌਜੀ ਕਾਰਵਾਈ ਦਾ ਅੰਤਿਮ ਫੈਸਲਾ ਉਨ੍ਹਾਂ ਦੇ ਅਧਿਕਾਰ ਵਿੱਚ ਹੁੰਦਾ ਹੈ।

ਪੰਜਾਬ ਕਾਂਗਰਸ ਦੀ ਅੰਦਰੂਨੀ ਸਥਿਤੀ ’ਤੇ ਸਿੱਧੀ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਇਕਜੁੱਟਤਾ ਲਾਜ਼ਮੀ ਹੈ। “ਟੀਮ ਵਰਕ ਨਾਲ ਹੀ ਜਿੱਤ ਹੁੰਦੀ ਹੈ, ਇਕੱਲਾ ਖਿਡਾਰੀ ਖੇਡ ਨਹੀਂ ਜਿਤਾ ਸਕਦਾ। ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ ਵਿੱਚ ਬਿਠਾ ਦਿੱਤਾ ਜਾਵੇਗਾ, ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ,” ਉਨ੍ਹਾਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ। ਉਨ੍ਹਾਂ ਇਹ ਵੀ ਜੋੜਿਆ ਕਿ ਕੋਈ ਵੀ ਨੇਤਾ ਪਾਰਟੀ ਤੋਂ ਵੱਡਾ ਨਹੀਂ ਅਤੇ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ।

ਰਾਹੁਲ ਗਾਂਧੀ ਨੇ ਪੰਜਾਬ ਨੂੰ ਦੇਸ਼ ਦੀ ਤਾਕਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਆ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ, ਕਿਉਂਕਿ ਇੱਥੇ ਉਨ੍ਹਾਂ ਨੂੰ ਭਾਰਤ ਦੀ ਨੀਂਹ ਅਤੇ ਸ਼ਕਤੀ ਦਿਖਾਈ ਦਿੰਦੀ ਹੈ। ਉਨ੍ਹਾਂ ਪੰਜਾਬ ਅਤੇ ਪੰਜਾਬੀ ਜਨਤਾ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨ-ਮਜ਼ਦੂਰਾਂ ਦੇ ਬਿਨਾਂ ਦੇਸ਼ ਮਜ਼ਬੂਤ ਨਹੀਂ ਹੋ ਸਕਦਾ।

ਅਮਰੀਕਾ-ਭਾਰਤ ਵਪਾਰ ਸਮਝੌਤੇ ਸਬੰਧੀ ਉਨ੍ਹਾਂ ਨੇ ਕਿਹਾ ਕਿ ਜੇ ਭਾਰਤੀ ਬਾਜ਼ਾਰ ਅਮਰੀਕੀ ਖੇਤੀਬਾੜੀ ਉਤਪਾਦਾਂ ਲਈ ਖੋਲ੍ਹੇ ਗਏ ਤਾਂ ਪੰਜਾਬ, ਹਿਮਾਚਲ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਹੱਕ ਵਿੱਚ ਡਟ ਕੇ ਖੜ੍ਹੀ ਰਹੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments