HomeHukamnama Akali Baba phoola Singh JiHukumnama 3-3-26 Shaheed Akali Baba Phula Singh (Ang 673-74)

Hukumnama 3-3-26 Shaheed Akali Baba Phula Singh (Ang 673-74)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥

Dhanasari Mahala 5th ( Tum Daate Thakur Pratipalak )

O, True Master! You are our greatest benefactor and our Lord-spouse who maintains and sustains us all with due care through His Grace. You look after our upbringing every moment as we are like Your children who always seek Your support. (1)

Lord! You are limitless and the Greatest True Master, – who is too deep for a probe and beyond our comprehension, whose limits or Greatness has not been possible to be recounted by anyone so far. We have only one tongue so which of Your Great virtues and qualities could we describe with this single tongue? (Pause – 1)

O, Lord! We are ignorant of Your Greatness, having a limited intelligence or wisdom. However, You have been explaining and making us realize through various means by ridding us of all of our sins (millions of sins) and misgivings including dual-mindedness. But You have always enabled us to realize the Truth through Your Grace (as Your moral responsibility). (2)

RELATED ARTICLES
- Advertisment -
Google search engine
Google search engine
Google search engine

Most Popular

Recent Comments