Homeਪੰਜਾਬਨਸ਼ਿਆਂ ਵਿਰੁੱਧ ਜੰਗ ਕਿਸੇ ਇੱਕ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਜਿੱਤ...

ਨਸ਼ਿਆਂ ਵਿਰੁੱਧ ਜੰਗ ਕਿਸੇ ਇੱਕ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਜਿੱਤ ਹੈ: ਮੁੱਖ ਮੰਤਰੀ ਭਗਵੰਤ ਮਾਨ

ਹਕੂਮਤ ਵੋ ਕਰਤੇ ਹੈਂ ਜਿਨਕਾ ਦਿਲੋਂ ਪਰ ਰਾਜ਼ ਹੋਤਾ ਹੈ
ਯੂ ਕਹਨੇ ਕੋ ਤੋ ਮੁਰਗੇ ਕੇ ਸਰ ਪੇ ਭੀ ਤਾਜ਼ ਹੋਤਾ ਹੈ।—ਭਗਵੰਤ ਮਾਨ

ਚੰਡੀਗੜ੍ਹ: (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਨੂੰ ਲੈ ਕੇ ਸੂਬੇ ਦੇ ਲੋਕਾਂ ਨਾਲ ਇੱਕ ਭਾਵੁਕ ਅਤੇ ਦ੍ਰਿੜ ਸੰਦੇਸ਼ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨੀਤਾਂ ਸੱਚੀਆਂ ਹੋਣ ਤਾਂ ਮੁਰਾਦਾਂ ਜ਼ਰੂਰ ਪੂਰੀਆਂ ਹੁੰਦੀਆਂ ਹਨ ਅਤੇ ਅੱਜ ਨਸ਼ਿਆਂ ਵਿਰੁੱਧ ਲੜਾਈ ਇੱਕ ਫ਼ੈਸਲਾਕੁੰਨ ਮੋੜ ‘ਤੇ ਪਹੁੰਚ ਗਈ ਹੈ।

ਲੋਕਾਂ ਦੇ ਵਿਸ਼ਵਾਸ ‘ਤੇ ਖ਼ਰੇ ਉਤਰਨ ਦਾ ਦਾਅਵਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਉਨ੍ਹਾਂ ਦੀ ਸਰਕਾਰ ਨੂੰ ਚੁਣਿਆ ਸੀ, ਉਹ ਉਸ ‘ਤੇ ਹਰ ਵਾਰ ਖ਼ਰੇ ਉਤਰੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ:

“ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੰਜਾਬ ਦੇ ਹਰ ਇੱਕ ਨਾਗਰਿਕ ਦੀ ਹੈ। ਇਹ ਪੰਜਾਬ ਦੇ ਲੋਕਾਂ ਦੀ ਸਾਂਝੀ ਜਿੱਤ ਹੈ।”

ਵਿਰੋਧੀਆਂ ‘ਤੇ ਨਿਸ਼ਾਨਾ

ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਉਹ (ਵਿਰੋਧੀ ਧਿਰਾਂ) ਲੈ ਕੇ ਆਏ ਸਨ, ਪਰ ਇਸ ਨੂੰ ਜੜ੍ਹੋਂ ਖ਼ਤਮ ਕਰਨ ਦਾ ਬੀੜਾ ਮੌਜੂਦਾ ਸਰਕਾਰ ਨੇ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਉਹ ਨਸ਼ਿਆਂ ਦੇ ਕੋਹੜ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਮਿਟਾ ਕੇ ਹੀ ਦਮ ਲੈਣਗੇ।

‘ਰੰਗਲਾ ਪੰਜਾਬ’ ਬਣਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਉਨ੍ਹਾਂ ਮੁਤਾਬਕ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਰੁਜ਼ਗਾਰ ਅਤੇ ਖੇਡਾਂ ਨਾਲ ਜੋੜਨਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਹੋਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments