ਪੰਜਾਬ ਪੁਲਿਸ ਨੇ ਇਸ ਸਾਲ 3,298 ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਭਰਤੀ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ 10 ਮਾਰਚ ਤੋਂ ਸ਼ੁਰੂ ਹੋਵੇਗੀ ਅਤੇ ਉਮੀਦਵਾਰ 30 ਮਾਰਚ ਰਾਤ 11:55 ਵਜੇ ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਬਾਅਦ ਵਿਭਾਗ ਵੱਲੋਂ ਅਗਲੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਪੰਜਾਬ ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੁੱਲ 3,298 ਅਸਾਮੀਆਂ ਵਿੱਚੋਂ 2,522 ਅਸਾਮੀਆਂ ਜ਼ਿਲ੍ਹਾ ਪੁਲਿਸ ਕੇਡਰ ਲਈ ਹਨ, ਜਦਕਿ 766 ਅਸਾਮੀਆਂ ਹਥਿਆਰਬੰਦ ਪੁਲਿਸ ਕੇਡਰ ਲਈ ਰੱਖੀਆਂ ਗਈਆਂ ਹਨ। ਭਰਤੀ ਲਈ ਅਧਿਕਾਰਤ ਲਿੰਕ ਜਲਦੀ ਜਾਰੀ ਕੀਤਾ ਜਾਵੇਗਾ ਅਤੇ ਸਾਰੇ ਨਿਯਮ ਤੇ ਸ਼ਰਤਾਂ ਨੂੰ ਪੁਲਿਸ ਵਿਭਾਗ ਵੱਲੋਂ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਦੌਰਾਨ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਲਿਸ ਵਿਭਾਗ ਵੱਲੋਂ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਭਰਤੀ ਸ਼ੁਰੂ ਹੋਣ ਤੋਂ ਬਾਅਦ ਉਮੀਦਵਾਰ ਇੱਥੇ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਦਰਜ ਕਰਵਾ ਸਕਣਗੇ।
ਹਰੇਕ ਅਹੁਦੇ ਲਈ ਯੋਗਤਾਵਾਂ ਅਤੇ ਸਰੀਰਕ ਮਾਪਦੰਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਜਲਦ ਜਾਰੀ ਕੀਤੀ ਜਾਵੇਗੀ। ਉਮੀਦਵਾਰ 02261306246 ਨੰਬਰ ‘ਤੇ ਸੰਪਰਕ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
