26ਵਾਂ ਮਾਨ ਕੌਰ ਯਾਦਗਾਰੀ ਮਿੰਨੀ ਕਹਾਣੀ ਪੁਰਸਕਾਰ ਰਘਬੀਰ ਸਿੰਘ ਮਹਿਮੀ ਨੂੰ ਕੀਤਾ ਜਾਵੇਗਾ ਪ੍ਰਦਾਨ।
ਪਟਿਆਲਾ, 5 ਮਾਰਚ, (ਛਤਰਪਾਲ ਸਿੰਘ): ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਪਟਿਆਲਾ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ 8 ਮਾਰਚ 2026 ਨੂੰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।ਸਭਾ ਦੇ ਪ੍ਰਧਾਨ ਡਾ.ਦਰਸ਼ਨ ਸਿੰਘ ‘ਆਸ਼ਟ*, ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ ਰਾਣਾ ਅਤੇ ਸਭਾ ਦੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਕਰਨਗੇ ਜਦੋਂ ਕਿ ਮੁੱਖ ਮਹਿਮਾਨ ਮਿੰਨੀ ਕਹਾਣੀ ਲੇਖਕ ਬੀਰ ਇੰਦਰ ਸਿੰਘ ਬਨਭੌਰੀ ਹੋਣਗੇ।ਵਿਸ਼ੇਸ਼ ਮਹਿਮਾਨ ਮਿੰਨੀ ਕਹਾਣੀ ਲੇਖਿਕਾ ਸੀਮਾ ਵਰਮਾ (ਲੁਧਿਆਣਾ) ਹੋਣਗੇ। ਰਘਬੀਰ ਸਿੰਘ ਮਹਿਮੀ ਦੀ ਮਿੰਨੀ ਕਹਾਣੀ ਕਲਾ ਬਾਰੇ ਸਰਬਾਂਗੀ ਲੇਖਕ ਸੁਖਦੇਵ ਸਿੰਘ ਸ਼ਾਂਤ ਪਰਚਾ ਪੜ੍ਹਨਗੇ। ਇਸ ਸਮਾਗਮ ਵਿਚ 26ਵਾਂ ਮਾਨ ਕੌਰ ਯਾਦਗਾਰੀ ਮਿੰਨੀ ਕਹਾਣੀ ਪੁਰਸਕਾਰ ਰਘਬੀਰ ਸਿੰਘ ਮਹਿਮੀ ਨੂੰ ਪ੍ਰਦਾਨ ਕੀਤਾ ਜਾਵੇਗਾ।ਇਸ ਪੁਰਸਕਾਰ ਵਿਚ ਉਨ੍ਹਾਂ ਨੂੰ ਨਗਦ ਰਾਸ਼ੀ ਅਤੇ ਸਨਮਾਨ ਪੱਤਰ ਅਤੇ ਸ਼ਾਲ ਆਦਿ ਭੇਂਟ ਕੀਤੇ ਜਾਣਗੇ।ਪੁੱਜੇ ਲੇਖਕ ਵੀ ਰਚਨਾਵਾਂ ਸੁਣਾਉਣਗੇ।
- ਦਵਿੰਦਰ ਪਟਿਆਲਵੀ ਜਨਰਲ ਸਕੱਤਰ







