Homeਪਟਿਆਲਾ ਅਪਡੇਟਮਹਿਲਾ ਦਿਵਸ ’ਤੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦਾ ਸਿਹਤ ਮੰਤਰੀ...

ਮਹਿਲਾ ਦਿਵਸ ’ਤੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦਾ ਸਿਹਤ ਮੰਤਰੀ ਵੱਲੋਂ ਸਨਮਾਨ:

 ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ: ਡਾ. ਬਲਬੀਰ ਸਿੰਘ

 

ਪਟਿਆਲਾ ,7 ਮਾਰਚ :(ਹਰਸ਼ਲੀਨ ਸਿੰਘ)

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ  ਬਲਾਕ ਪੱਧਰ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਓਹਨਾ ਮਿਹਨਤੀ  ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਸਵੈ ਸਹਾਇਤਾ ਸਮੂਹਾਂ ਰਾਹੀਂ ਕਾਰਜ ਲੈ ਕੇ ਛੋਟੇ ਕਾਰੋਬਾਰ ਤੋਂ ਵੱਡੇ ਕਾਰੋਬਾਰ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੀਆਂ ਹਨ।

ਅਗਲੇ ਪੜਾਅ ’ਚ ਜ਼ਿਲ੍ਹਾ ਤੇ ਸਟੇਟ ਲੈਵਲ ਤੱਕ ਮਿਲੇਗਾ ਮਾਣ – ਸਿਹਤ ਮੰਤਰੀ:

ਇਸ ਮੌਕੇ ਡਾ. ਬਲਬੀਰ ਸਿੰਘ ਨੇ  ਵਧਾਈ ਦਿੰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਭੂਮਿਕਾ ਹਰ ਖੇਤਰ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੱਖ-ਵੱਖ ਖੇਤਰਾਂ ਵਿੱਚ ਅੱਗੇ ਆ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਹੱਥੀਂ ਕੰਮ ਕਰਨ ਵਾਲੀਆਂ ਅਤੇ ਸਮਾਜ ਲਈ ਪ੍ਰੇਰਣਾ ਬਣੀਆਂ ਵਿਸ਼ੇਸ਼ ਮਹਿਲਾਵਾਂ ਨੂੰ ਸਨਮਾਨਿਤ ਕੀਤਾ।

ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ ਤਾਂ ਜੋ ਮਹਿਲਾਵਾਂ ਦੀ ਹੌਸਲਾ ਅਫ਼ਜ਼ਾਈ ਹੋ ਸਕੇ ਅਤੇ ਉਹ ਹੋਰ ਵਧੇਰੇ ਉਤਸ਼ਾਹ ਨਾਲ ਸਮਾਜ ਸੇਵਾ ਅਤੇ ਆਪਣੇ ਕੰਮ ਵਿੱਚ ਅੱਗੇ ਵਧ ਸਕਣ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਨਮਾਨਿਤ ਕਰਨ ਦੀ ਇਹ ਪ੍ਰਕਿਰਿਆ ਬਲਾਕ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਅਤੇ ਫਿਰ ਸਟੇਟ ਲੈਵਲ ’ਤੇ ਵੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments