Home ਪੰਜਾਬ ਅੰਮ੍ਰਿਤਸਰ ਵਿੱਚ ਪੁਲਿਸ ਕਾਂਸਟੇਬਲ ਦਾ ਕਤਲ, ਸਿਰ ਵਿੱਚ ਰਾਡ ਮਾਰ ਕੇ ਕੀਤੀ...

ਅੰਮ੍ਰਿਤਸਰ ਵਿੱਚ ਪੁਲਿਸ ਕਾਂਸਟੇਬਲ ਦਾ ਕਤਲ, ਸਿਰ ਵਿੱਚ ਰਾਡ ਮਾਰ ਕੇ ਕੀਤੀ ਹੱਤਿਆ:

0

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਰਾਡ ਮਾਰ ਕੇ ਨਿਰਦਈ ਤਰੀਕੇ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਾਂਸਟੇਬਲ ਗੁਰਦਾਸਪੁਰ ਦੇ ਡੀਐਸਪੀ ਨਾਲ ਸੁਰੱਖਿਆ ਗਾਰਡ ਵਜੋਂ ਤਾਇਨਾਤ ਸਨ।

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਜਦੋਂ ਕਾਂਸਟੇਬਲ ਡਿਊਟੀ ਖਤਮ ਕਰਕੇ ਆਪਣੇ ਘਰ ਵਾਪਸ ਆ ਰਹੇ ਸਨ ਤਾਂ ਕੁਝ ਪਿੰਡ ਵਾਸੀਆਂ ਨੇ ਉਨ੍ਹਾਂ ‘ਤੇ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਕਾਂਸਟੇਬਲ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ, ਜਿਸ ਕਾਰਨ ਉਹ ਬੇਹੋਸ਼ ਹੋ ਗਏ।

ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਘਟਨਾ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੀ ਪਤਨੀ ਨੇ ਦੋਸ਼ ਲਗਾਇਆ ਕਿ ਘਰੇਲੂ ਝਗੜੇ ਦੇ ਕਾਰਨ ਮੁਲਜ਼ਮਾਂ ਨੇ ਬਿਨਾਂ ਕਿਸੇ ਗੱਲਬਾਤ ਦੇ ਹੀ ਉਸ ਦੇ ਪਤੀ ‘ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਹਮਲੇ ਦੌਰਾਨ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

ਇਸ ਸਬੰਧੀ ਡੀਐਸਪੀ ਰਾਜਾਸਾਂਸੀ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਇਸ ਮਾਮਲੇ ਵਿੱਚ 7 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 5 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Exit mobile version