Homeਪੰਜਾਬਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ, 18 ਸਾਲ ਤੋਂ ਵੱਧ...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ, 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਮਿਲੇਗਾ ਮਹੀਨਾਵਾਰ ਭੱਤਾ

 

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਸੂਬੇ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ, ਜਦਕਿ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਹੈ ਕਿਉਂਕਿ ਪਹਿਲੀ ਵਾਰ ਮਹਿਲਾ ਦਿਵਸ ਦੇ ਮੌਕੇ ‘ਤੇ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਮਹਿਲਾਵਾਂ ਨੂੰ ਇੰਨਾ ਮਹੱਤਵ ਨਹੀਂ ਦਿੱਤਾ ਗਿਆ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਇਹ ਸਰਕਾਰ ਇਤਿਹਾਸ ਵਿੱਚ ਪਹਿਲੀ ਹੈ ਜਿਸ ਨੇ ਆਪਣੀਆਂ ਗਾਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments