ਪਟਿਆਲਾ (ਬਿਊਰੋ): ਮਿਸਲ ਸ਼ਹੀਦਾਂ ਭਾਈ ਮਨੀ ਸਿੰਘ ਜੀ (ਤਰਨਾ ਦਲ) ਵੱਲੋਂ ਸਮੂੰਹ ਜੱਥਾ ਰਾਜ ਖਾਲਸਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਮਹਾਨ ਸਿੱਖ ਵਿਦਵਾਨ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਇਹ ਨਗਰ ਕੀਰਤਨ ਛਾਉਣੀ ਨਿਹੰਗ ਸਿੰਘਾਂ, ਗੁਰਦੁਆਰਾ ਸ੍ਰੀ ਦਰਬਾਰ ਖਾਲਸਾ, ਜੁਝਾਰ ਨਗਰ (ਨੇੜੇ ਵੱਡੀ ਨਦੀ) ਤੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਆਰੰਭ ਹੋਇਆ।
ਮੁੱਖ ਸ਼ਖਸੀਅਤਾਂ ਦੀ ਰਹਿਨੁਮਾਈ
ਇਸ ਧਾਰਮਿਕ ਸਮਾਗਮ ਦੀ ਅਗਵਾਈ ਪੰਥਕ ਅਤੇ ਸਮਾਜਿਕ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਵੱਲੋਂ ਕੀਤੀ ਗਈ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਸ਼ਾਮਲ ਸਨ:
-
ਸ. ਪ੍ਰਭਜੀਤ ਸਿੰਘ ਚੌਧਰੀ: ਡਾਇਰੈਕਟਰ, ਸ਼ਹੀਦ—ਏ—ਆਜ਼ਮ ਅਦਾਰਾ (ਪ੍ਰੈੱਸ, ਅਖਬਾਰ ਅਤੇ ਨਿਊਜ਼ ਚੈੱਨਲ)
-
ਸ. ਜਗਜੀਤ ਸਿੰਘ ਦਰਦੀ: ਡਾਇਰੈਕਟਰ, ਚੜ੍ਹਦੀਕਲਾ ਟਾਈਮ ਟੀਵੀ ਅਤੇ ਅਖਬਾਰ ਸਮੂਹ
-
ਰਾਜ ਖਾਲਸਾ ਅਤੇ ਨਿਹੰਗ ਸਿੰਘ ਜੱਥੇਬੰਦੀਆਂ ਦੇ ਪ੍ਰਮੁੱਖ ਆਗੂ।
ਸਮਾਗਮ ਦੀਆਂ ਮੁੱਖ ਝਲਕੀਆਂ
ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਦੇ ਦਲ ਪੂਰੇ ਜਲੌਅ ਵਿੱਚ ਨਜ਼ਰ ਆਏ। ਗੁਰੂ ਸਾਹਿਬ ਦੀ ਬਾਣੀ ਦੇ ਕੀਰਤਨ ਅਤੇ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਪੂਰਾ ਇਲਾਕਾ ਗੂੰਜ ਉੱਠਿਆ। ਸੰਗਤਾਂ ਲਈ ਥਾਂ-ਥਾਂ ‘ਤੇ ਲੰਗਰ ਅਤੇ ਛਬੀਲਾਂ ਦਾ ਪ੍ਰਬੰਧ ਕੀਤਾ ਗਿਆ ਸੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਿੱਖ ਪੰਥ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਉਪਰਾਲਾ ਹਰ ਸਾਲ ਕੀਤਾ ਜਾਂਦਾ ਹੈ।








