Home ਪੰਜਾਬ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ:...

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ: ਭਗਵੰਤ ਮਾਨ:

0

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਯੋਜਨਾ ਲਈ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੀ ਇਕ ਵੱਡੀ ਗਾਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਮਾਵਾਂ ਅਤੇ ਭੈਣਾਂ ਤੋਂ ਬਿਨਾਂ ਘਰ ਨਹੀਂ ਚੱਲ ਸਕਦਾ, ਉਸੇ ਤਰ੍ਹਾਂ ਦੇਸ਼ ਵੀ ਮਹਿਲਾਵਾਂ ਦੇ ਯੋਗਦਾਨ ਤੋਂ ਬਿਨਾਂ ਅੱਗੇ ਨਹੀਂ ਵੱਧ ਸਕਦਾ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਹੋਣਗੀਆਂ ਅਤੇ ਆਪਣੀਆਂ ਛੋਟੀਆਂ-ਮੋਟੀਆਂ ਜ਼ਰੂਰਤਾਂ ਲਈ ਕਿਸੇ ਹੋਰ ‘ਤੇ ਨਿਰਭਰ ਨਹੀਂ ਰਹਿਣਗੀਆਂ।

ਮੁੱਖ ਮੰਤਰੀ ਮਾਨ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ “ਭਵਿੱਖ ਦਾ ਐਫਡੇਵਿਟ” ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਪੂਰੀ ਤਰ੍ਹਾਂ ਲੋਕਪੱਖੀ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸਮਾਜ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ।

Exit mobile version