Home ਪੰਜਾਬ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਫੌਜੀ ਰਾਜਵਿੰਦਰ ਸਿੰਘ ਸ਼ਹੀਦ, ਪਿੰਡ ਸਲਾਣਾ ਬੇਟ...

ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਫੌਜੀ ਰਾਜਵਿੰਦਰ ਸਿੰਘ ਸ਼ਹੀਦ, ਪਿੰਡ ਸਲਾਣਾ ਬੇਟ ਵਿੱਚ ਸੋਗ ਦੀ ਲਹਿਰ

0

ਬੇਟ ਇਲਾਕੇ ਦੇ ਪਿੰਡ ਸਲਾਣਾ ਬੇਟ ਦਾ ਰਹਿਣ ਵਾਲਾ ਅਤੇ ਫੌਜ ਵਿੱਚ ਬਟਾਲੀਅਨ ਹਵਲਦਾਰ ਮੈਨੇਜਰ (ਬੀ.ਐਚ.ਐਮ.) ਰਾਜਵਿੰਦਰ ਸਿੰਘ (39) ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਸ਼ਹੀਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਇਸ ਸਮੇਂ 31 ਫੀਲਡ ਰੈਜੀਮੈਂਟ ਜੈਸਲਮੇਰ (ਰਾਜਸਥਾਨ) ਵਿਖੇ ਆਪਣੀ ਡਿਊਟੀ ਨਿਭਾ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਦੁਪਹਿਰ ਬਾਅਦ ਡਿਊਟੀ ਦੌਰਾਨ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਹ ਸ਼ਹੀਦ ਹੋ ਗਿਆ। ਅੱਜ ਸਵੇਰੇ ਫੌਜ ਦੇ ਉੱਚ ਅਧਿਕਾਰੀਆਂ ਵੱਲੋਂ ਜਦੋਂ ਇਹ ਦੁਖਦਾਈ ਖ਼ਬਰ ਉਸ ਦੇ ਪਿੰਡ ਸਲਾਣਾ ਬੇਟ ਵਿਖੇ ਪਰਿਵਾਰ ਨੂੰ ਦਿੱਤੀ ਗਈ ਤਾਂ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਰਾਜਵਿੰਦਰ ਸਿੰਘ ਪਿਛਲੇ ਕਰੀਬ 19 ਸਾਲਾਂ ਤੋਂ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਘਰ ਵਿੱਚ ਉਸ ਦੀ ਪਤਨੀ, ਦੋ ਛੋਟੇ ਪੁੱਤਰ ਅਤੇ ਬਜ਼ੁਰਗ ਮਾਤਾ ਹਨ।

ਸ਼ਹੀਦ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਸਲਾਣਾ ਬੇਟ ਪਹੁੰਚਣ ਦੀ ਸੰਭਾਵਨਾ ਹੈ, ਜਿੱਥੇ ਉਸ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

Exit mobile version