Home ਪਟਿਆਲਾ ਅਪਡੇਟ ਪਟਿਆਲਾ ਜ਼ਿਲ੍ਹੇ ਦੇ ਸਾਰੇ ਹਲਕਿਆਂ ਅੰਦਰ ਔਰਤਾਂ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦਾ ਲਾਈਵ ਪ੍ਰਸਾਰਨ ਦਿਖਾਇਆ

ਪਟਿਆਲਾ ਜ਼ਿਲ੍ਹੇ ਦੇ ਸਾਰੇ ਹਲਕਿਆਂ ਅੰਦਰ ਔਰਤਾਂ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦਾ ਲਾਈਵ ਪ੍ਰਸਾਰਨ ਦਿਖਾਇਆ

0

ਕੌਮਾਂਤਰੀ ਔਰਤ ਦਿਵਸ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਤੋਹਫ਼ਾ ਦੇ ਕੇ 1000 ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ– ਹਰਪਾਲ ਸਿੰਘ ਵਿਰਕ

ਪਟਿਆਲਾ, 8 ਮਾਰਚ: (ਮਨੋਜ ਵਰਮਾ):

                ਅੱਜ ਕੌਮਾਂਤਰੀ ਔਰਤ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਤੇ ਐਸ. ਸੀ. ਵਰਗ ਦੀਆਂ ਔਰਤਾਂ ਲਈ 1500 ਰੁਪਏ ਦੇਣ ਲਈ ਲਿਆਂਦੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਔਰਤਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਹੈ।

                ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਨਿਵੇਕਲੀ ਪਹਿਲਕਦਮੀ ਨੂੰ ਬਜਟ ਵਿਚ ਪੇਸ਼ ਕਰਨ ਸਮੇਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਲਾਈਵ ਪ੍ਰਸਾਰਨ ਸਾਰੇ ਜ਼ਿਲ੍ਹੇ ਅੰਦਰ ਔਰਤਾਂ ਨੂੰ ‌ਦਿਖਾਉਣ ਲਈ ਸਾਰੇ ਵਿਧਾਇਕਾਂ ਅਤੇ ਜ਼ਿਲ੍ਹੇ ਦੀ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਔਰਤਾਂ ਨੇ ਗਿੱਧਾ ਪਾ ਕੇ ਖੁਸ਼ੀ ਵੀ ਮਨਾਈ।

ਜ਼ਿਲ੍ਹੇ ਅੰਦਰ ਔਰਤਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕਰਕੇ ਵਾਅਦਾ ਨਿਭਾਉਣ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ

                ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਟੀਮ ਨੇ ਇੱਥੇ ਪੰਚਾਇਤ ਭਵਨ ਵਿਖੇ ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਵਿਰਕ ਦੀ ਅਗਵਾਈ ਹੇਠ ਔਰਤਾਂ ਦਾ ਵੱਡਾ ਇਕੱਠਾ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਈਵ ਟੈਲੀਕਾਸਟ ਦਿਖਾਇਆ।ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਕੌਮਾਂਤਰੀ ਔਰਤ ਦਿਵਸ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਤੋਹਫ਼ਾ ਦੇ ਕੇ 1000 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।

                ਜਦੋਂਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਟੀਮ ਨੇ ਇੱਥੇ ਪੁਰਾਣੀ ਕੋਤਵਾਲੀ ਚੌਂਕ ਖੱਦਰ ਭੰਡਾਰ ਵਿਖੇ ਬੰਦੋਬਸਤ ਕੀਤੇ ਗਏ ਸਨ। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਮੈਂਬਰ ਗੁਰਦੇਵ ਸਿੰਘ ਟਿਵਾਣਾ ਵੱਲੋਂ ਸਮਾਣਾ ਦੀ ‌‌ਕ੍ਰਿਸ਼ਨਾ ਬਸਤੀ ਵਿਖੇ ਐਲ ਈ ਡੀ ਲਗਾ ਕੇ ਔਰਤਾਂ ਨੂੰ ਬਜਟ ਸਮਾਗਮ ਦਾ ਲਾਈਵ ਦਿਖਾਇਆ।ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੀ ਟੀਮ ਨੇ ਪਿੰਡ ਸੁਰਲ ਕਲਾਂ ਵਿਖੇ ਇਸ ਇਤਿਹਾਸਕ ਯੋਜਨਾ ਦਾ ਲਾਈਵ ਟੈਲੀਕਾਸਟ ਦਿਖਾਇਆ।

ਮਾਨ ਸਰਕਾਰ ਨੇ ਮਹਿਲਾਵਾਂ ਦੇ ਸਨਮਾਨ ਤੇ ਸਸ਼ਕਤੀਕਰਨ ਲਈ ਆਪਣੀ ਵਚਨਬੱਧਤਾ ਨਿਭਾਈਮਹਿਲਾ ਕੌਂਸਲਰ

                ਨੀਨਾ ਮਿੱਤਲ ਨੇ ਕਿਹਾ ਕਿ ਉਹ ਖ਼ੁਦ ਇੱਕ ਮਹਿਲਾ ਹੋਣ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿਉਂਕਿ ਇਸ ਸਕੀਮ ਵਿਚ ਕੋਈ ਸ਼ਰਤ ਨਹੀਂ ਰੱਖੀ ਗਈ ਕਿ ਅਮੀਰ ਜਾਂ ਗਰੀਬ ਔਰਤ ਇਸ ਦਾ ਲਾਭ ਲਵੇਗੀ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਤੋਂ ਵਿਸਾਖੀ ਵਾਲੇ ਦਿਨ ਇਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਇਸੇ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਵੱਖਰੇ ਤੌਰ ਉਤੇ ਲੱਡੂ ਵੰਡਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਸਮੁੱਚੇ ਪੰਜਾਬ ਦੀਆਂ ਔਰਤਾਂ ਨੂੰ ਵਧਾਈ ਦਿੱਤੀ।

                ਸਨੌਰ ਹਲਕੇ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਦੇਵੀਗੜ੍ਹ ਰੋਡ ਵਿਖੇ ਇੱਕ ਪੈਲੇਸ ਵਿੱਚ ਔਰਤਾਂ ਨੂੰ ਮਹਿਲਾਵਾਂ ਦੀ ਭਲਾਈ ਦੀ ਇਸ ਯੋਜਨਾ ਲਾਗੂ ਕਰਨ ਦਾ ਲਾਈਵ ਦਿਖਾਇਆ ਗਿਆ।ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਟੀਮ ਨੇ ਪਟਿਆਲਾ ਗੇਟ ਵਿਖੇ ਵੱਡੀ ਐਲਈਡੀ ਲਗਾ ਕੇ ਲਾਈਵ ਟੈਲੀਕਾਸਟ ‌ਦਿਖਾਇਆ।ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੀ ਟੀਮ ਨੇ ਵੀ ਵੱਖਰੇ ਤੌਰ ਉਤੇ ਔਰਤਾਂ ਨੂੰ ਇਸ ਸਕੀਮ ਬਾਰੇ ਜਾਣੂ ਕਰਵਾਇਆ।

                ਜਦੋਂਕਿ  ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਪਾਤੜਾਂ ਸਥਿਤ ਰਿਹਾਇਸ਼ ਵਿਖੇ ਐਲਈਡੀ ਲਗਾਕੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਲਾਈਵ ਟੈਲੀਕਾਸਟ ਕੀਤਾ ਗਿਆ। ਪੰਚਾਇਤ ਭਵਨ ਵਿਖੇ ਇਕੱਠੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਸਮੇਤ ਹੋਰ ਔਰਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਸਭ ਤੋਂ ਪਹਿਲੀ ਸਰਕਾਰ ਹੈ, ਜਿਸ ਨੇ ਔਰਤਾਂ ਦੇ ਸਨਮਾਨ ਲਈ ਅਜਿਹੀ ਯੋਜਨਾ ਲਾਗੂ ਕੀਤੀ ਹੈ।

                ਇਸ ਮੌਕੇ ਕੌਂਸਲਰ ਜਤਿੰਦਰ ਕੌਰ ਐਸਕੇ, ਸਰਪੰਚ ਆਸ਼ਾ, ਨੇਹਾ ਕੁਕਰੇਜਾ, ਦਵਿੰਦਰ ਕੌਰ, ਸਤਿੰਦਰ ਕੌਰ, ਬਬਲੀ, ਨੇਹਾ, ਰੇਖਾ ਰਾਣੀ ਸਮੇਤ ਹੋਰ ਔਰਤਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਮਹਿਲਾਵਾਂ ਦੇ ਸਨਮਾਨ ਤੇ ਸਸ਼ਕਤੀਕਰਨ ਲਈ ਆਪਣੀ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਤੋਂ ਵੱਧ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਐਸ.ਸੀ. ਔਰਤਾਂ ਲਈ 1500 ਰੁਪਏ ਦੇਣਾ ਸਾਡੀਆਂ ਮਹਿਲਾਵਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ, ਇਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

                ਸਮਾਗਮ ਦੌਰਾਨ ਜੈਸ਼ੰਕਰ ਸ਼ਰਮਾ, ਬਲਵਿਦਰ ਸੈਣੀ, ਕਰਨਲ ਜੇਵੀ ਸਿੰਘ, ਸੁਰੇਸ਼ ਰਾਏ, ਅਮਨ ਭੁੱਲਰ, ਗੁਰਵਿੰਦਰ ਗੋਬਿੰਦ, ਪ੍ਰਿੰਸੀਪਲ ਜੇਪੀ ਸਿੰਘ ਤੇ ਚਰਨਜੀਤ ਸਿੰਘ ਐਸ ਕੇ ਸਮੇਤ ਹੋਰ ਵੱਡੀ ਗਿਣਤੀ ਆਗੂ ਤੇ ਵਰਕਰ ਮੌਜੂਦ ਸਨ।

Exit mobile version