Homeਪਟਿਆਲਾ ਅਪਡੇਟਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਦੀ ਸਫਾਈ ਲਈ "ਸਵੀਪਿੰਗ ਮਸ਼ੀਨਾਂ" ਦੀ ਕਰਵਾਈ...

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਦੀ ਸਫਾਈ ਲਈ “ਸਵੀਪਿੰਗ ਮਸ਼ੀਨਾਂ” ਦੀ ਕਰਵਾਈ ਸ਼ੁਰੂਆਤ

ਪਟਿਆਲਾ ਨੂੰ ਸਫਾਈ ਪੱਖੋਂ ਮੋਹਰੀ ਬਣਾਉਣਾ ਨਿਗਮ ਦੀ ਪਹਿਲ – ਮੇਅਰ, ਕਮਿਸ਼ਨਰ

ਪਟਿਆਲਾ, 10 ਮਾਰਚ (ਮਨੋਜ ਵਰਮਾ) : ਸ਼ਾਹੀ ਸ਼ਹਿਰ ਪਟਿਆਲਾ ਨੂੰ ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਦੀ ਸੂਚੀ ਵਿੱਚ ਮੋਹਰੀ ਸਥਾਨ ਦਿਵਾਉਣ ਲਈ ਨਗਰ ਨਿਗਮ ਵੱਲੋਂ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ। ਇਸੇ ਕੜੀ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਸ੍ਰ. ਪਰਮਜੀਤ ਸਿੰਘ ਵੱਲੋਂ ਸ਼ਹਿਰ ਦੀ ਸਫਾਈ ਲਈ ਵਿਸ਼ੇਸ਼ “ਸਵੀਪਿੰਗ ਮਸ਼ੀਨਾਂ” ਨੂੰ ਕੰਮ ਸ਼ੁਰੂ ਕਰਵਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਅਤੇ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਾਸੀਆਂ ਨੂੰ ਕੂੜਾ ਮੁਕਤ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਸਭ ਤੋਂ ਵੱਡੀ ਪਹਿਲ ਹੈ।

ਇਸ ਮੌਕੇ ਉਨ੍ਹਾਂ ਨਗਰ ਨਿਗਮ ਤੋਂ ਡਾ.ਨਵਿੰਦਰ ਸਿਹਤ ਅਫਸਰ, ਚੀਫ਼ ਸੈਂਟਰੀ ਅਫ਼ਸਰ ਨਵਦੀਪ ਸ਼ਰਮਾ, ਐਸ ਡੀ ਓ ਮਨੀਸ਼, ਮੋਹਿਤ ਜਿੰਦਲ, ਰਾਜੇਸ਼ ਮੱਟੂ, ਹਰਵਿੰਦਰ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਰਿਸ਼ਬ ਗੁਪਤਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ.

ਉਨ੍ਹਾਂ ਦੱਸਿਆ ਕਿ ਸਫਾਈ ਮੁਹਿੰਮ ਦੇ ਪਹਿਲੇ ਫੇਸ ਦੀ ਸ਼ੁਰੂਆਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਤ੍ਰਿਪੜੀ, ਬਾਰਾਦਰੀ ਅਤੇ ਮਾਡਲ ਟਾਊਨ ਤੋਂ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਮਸ਼ੀਨਾਂ ਰਾਹੀਂ ਸੜਕਾਂ ਦੀ ਸਫਾਈ ਦਾ ਕੰਮ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਮੇਅਰ ਅਨੁਸਾਰ, ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਸ਼ਹਿਰ ਦੇ ਅੰਦਰੂਨੀ ਅਤੇ ਭੀੜ-ਭੜੱਕੇ ਵਾਲੇ ਹਿੱਸਿਆਂ ਵਿੱਚ ਵੀ ਹੁਣ ਬਹੁਤ ਬਿਹਤਰ ਤਰੀਕੇ ਨਾਲ ਸਫਾਈ ਹੋ ਸਕੇਗੀ, ਜਿੱਥੇ ਪਹਿਲਾਂ ਮੈਨੂਅਲ ਸਫਾਈ ਕਰਨਾ ਚੁਣੌਤੀਪੂਰਨ ਹੁੰਦਾ ਸੀ।

ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਸਫਾਈ ਮੁਹਿੰਮ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੁਦ ਨਗਰ ਨਿਗਮ ਦੀ ਟੀਮ ਡਿਜੀਟਲ ਤਰੀਕੇ ਨਾਲ ਇਸ ਦੀ ਮਨੀਟਰਿੰਗ ਕਰੇਗੀ। ਇਸ ਨਾਲ ਠੇਕੇਦਾਰਾਂ ਦੀ ਮਨਮਾਨੀ ਖ਼ਤਮ ਹੋਵੇਗੀ ਅਤੇ ਕੰਮ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਵੇਗਾ।

ਉਪਰੋਕਤ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਪਟਿਆਲਾ ਨੂੰ ਸਫਾਈ ਦੇ ਮਾਮਲੇ ਵਿੱਚ ਪੰਜਾਬ ਦਾ ਨੰਬਰ ਇੱਕ ਸ਼ਹਿਰ ਬਣਾਉਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਪਟਿਆਲਾ ਨੂੰ ਕੂੜਾ ਮੁਕਤ ਅਤੇ ਸੁੰਦਰ ਬਣਾਉਣ ਵਿੱਚ ਨਿਗਮ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ। ਉਨ੍ਹਾਂ ਹੋਰ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਵਿਕਾਸ ਅਤੇ ਸਫਾਈ ਦੇ ਮਾਮਲੇ ਵਿੱਚ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਫੋਟੋ – ਫੋਟੋ – ਸਫਾਈ ਮਸ਼ੀਨਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਮੇਅਰ ਅਤੇ ਕਮਿਸ਼ਨਰ ਅਤੇ ਹੋਰ

RELATED ARTICLES
- Advertisment -
Google search engine
Google search engine
Google search engine

Most Popular

Recent Comments