Homeਪੰਜਾਬਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਪਿੰਡਾਂ ਦਾ ਦੌਰਾ; 1.57 ਕਰੋੜ...

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਪਿੰਡਾਂ ਦਾ ਦੌਰਾ; 1.57 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦਾ ਹੋ ਰਿਹੈ ਸਰਵਪੱਖੀ ਵਿਕਾਸ : ਸੁਖਵੀਰ ਸਿੰਘ

 

ਧੂਰੀ, 11 ਮਾਰਚ:(ਬੋਧੂ ਰਾਮ ਚੌਧਰੀ)

ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਵੱਲੋਂ ਪਿੰਡ ਸ਼ੇਰਪੁਰ ਸੋਢੀਆਂ, ਢਢੋਗਲ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਰੀਬ 1 ਕਰੋੜ 57 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਪਸ਼ਟ ਹਦਾਇਤ ਹੈ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਹਰੇਕ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣ।

ਸ਼ੇਰਪੁਰ ਸੋਢੀਆਂ, ਢਢੋਗਲ ਤੇ ਜੈਨਪੁਰ ਵਿੱਚ ਨਵੇਂ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਨਾਭਾ-ਧੂਰੀ-ਮਾਲੇਰਕੋਟਲਾ ਸੜਕ ਵਾਇਆ ਲਾਗੜ੍ਹੀਆ, ਨਿਆਮਤਪੁਰ, ਜੈਨਪੁਰ, ਬਨਭੋਰਾ ਅਤੇ ਮਾਣਕਮਾਜਰਾ ਕਰੀਬ 21.25 ਕਿਲੋਮੀਟਰ ਲੰਮੀ ਸੜਕ ਨੂੰ 17 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਸ਼ੇਰਪੁਰ ਸੋਢੀਆਂ ਵਿਖੇ ਹੁਣ ਤੱਕ ਕਰੀਬ 1.7 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਦਕਿ 77 ਲੱਖ ਰੁਪਏ ਦੇ ਨਵੇਂ ਵਿਕਾਸ ਕੰਮ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਸ਼ਹੀਦ ਬਲਜੀਤ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਜਾਖਲਾ ਤੋਂ ਸ਼ੇਰਪੁਰ ਸੋਢੀਆਂ ਤੱਕ ਕਰੀਬ 2.47 ਕਿਲੋਮੀਟਰ ਲੰਮੀ ਸੜਕ ਨੂੰ ਵੀ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ।

ਓਐਸਡੀ ਸੁਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਢਢੋਗਲ ਵਿਖੇ ਕਰੀਬ 2.7 ਕਰੋੜ ਰੁਪਏ ਦੇ ਵਿਕਾਸ ਕਾਰਜ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ ਅਤੇ ਲਗਭਗ 48 ਲੱਖ ਰੁਪਏ ਦੇ ਹੋਰ ਵਿਕਾਸ ਕੰਮ ਜਲਦੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 38 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇਗਾ, ਜਦਕਿ 5 ਲੱਖ ਰੁਪਏ ਦੀ ਲਾਗਤ ਨਾਲ ਬਜ਼ੁਰਗਾਂ ਲਈ ਸੱਥ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਢਢੋਗਲ ਤੋਂ ਜੈਨਪੁਰ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਪਿੰਡ ਦੀ ਫਿਰਨੀ ਨੂੰ ਵੀ 18 ਫੁੱਟ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਹੁਣ ਤੱਕ ਕਰੀਬ 98 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਦਕਿ 31 ਲੱਖ ਰੁਪਏ ਦੀ ਲਾਗਤ ਨਾਲ ਹੋਰ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments