Home ਪਟਿਆਲਾ ਅਪਡੇਟ ਰਾਜਪੁਰਾ ‘ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ

ਰਾਜਪੁਰਾ ‘ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ

0

ਚਰਨਜੀਤ ਬਰਾੜ ਦੀ ਅਗਵਾਈ ਹੇਠ ਦਰਜਨਾਂ ਦਿੱਗਜ ਲੀਡਰ ਭਾਜਪਾ ਵਿੱਚ ਸ਼ਾਮਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿਖੇ ਸਿਰੋਪਾ ਪਾ ਕੇ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 13 ਮਾਰਚ: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਹੋਇਆ ਜਦੋਂ ਸਰਦਾਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਹਲਕਾ ਰਾਜਪੁਰਾ ਦੇ ਬਹੁਤ ਸਾਰੇ ਪ੍ਰਭਾਵਸ਼ਾਲੀ ਲੀਡਰ ਸ਼ਿਰੋਮਣੀ ਅਕਾਲੀ ਦਲ ਅਤੇ ਪੁੰਨਰ ਸੁਰਜੀਤ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਇਨ੍ਹਾਂ ਸਾਰੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ।

ਰਾਜਪੁਰਾ ਦੇ ਮੁੱਖ ਚਿਹਰੇ ਭਾਜਪਾ ਦੇ ਰੰਗ ਵਿੱਚ ਰੰਗੇ

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਲੀਡਰਾਂ ਵਿੱਚ ਸਾਬਕਾ ਸਰਪੰਚ, ਸਰਕਲ ਪ੍ਰਧਾਨ ਅਤੇ ਯੂਥ ਆਗੂ ਸ਼ਾਮਲ ਹਨ:

  1. ਜਸਵੰਤ ਸਿੰਘ ਭੋਲਾ (ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ)

  2. ਜਥੇਦਾਰ ਕੁਲਦੀਪ ਸਿੰਘ ਖਾਨਪੁਰ ਬੰਗੜ (ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ)

  3. ਬਾਬਾ ਸ਼ਿੰਗਾਰਾ ਸਿੰਘ ਜੀ ਸਰਾਏ ਬੰਜਾਰਾ

  4. ਜਸਵਿੰਦਰ ਸਿੰਘ ਉਕਸੀ ਸੈਣੀਆਂ

  5. ਗੁਰਪਾਲ ਸਿੰਘ (ਸਾਬਕਾ ਸਰਪੰਚ ਖਾਨਪੁਰ ਬੰਗੜ)

  6. ਹਰਪਿੰਦਰ ਸਿੰਘ ਸੁਰਲ ਕਲਾਂ (ਸਾਬਕਾ ਸਰਕਲ ਯੂਥ ਪ੍ਰਧਾਨ) ਅਤੇ ਬਨੂੜ ਤੇ ਅਜੀਜਪੁਰ ਇਲਾਕੇ ਦੇ ਕਈ ਹੋਰ ਸਰਗਰਮ ਵਰਕਰ।

ਚਰਨਜੀਤ ਬਰਾੜ ਦੀ ਮਿਹਨਤ ਦੀ ਸ਼ਲਾਘਾ

ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਬਰਾੜ ਦੀ ਮਿਹਨਤ ਸਦਕਾ ਨਾ ਸਿਰਫ਼ ਰਾਜਪੁਰਾ, ਸਗੋਂ ਪੂਰੇ ਪੰਜਾਬ ਵਿੱਚ ਭਾਜਪਾ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਜ਼ਰਬੇਕਾਰ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਬਹੁਤ ਵੱਡਾ ਬਲ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਦੀ ਸਿਆਸਤ ਵਿੱਚ ਨਵੀਂ ਇਬਾਰਤ ਲਿਖੇਗੀ।

ਪੰਜਾਬ ਦੀ ਤਰੱਕੀ ਲਈ ਇੱਕਜੁੱਟ ਹੋਣ ਦਾ ਸੱਦਾ

ਸਰਦਾਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਵਿਸ਼ਵਾਸ ਜਤਾ ਰਹੇ ਹਨ। ਸ਼ਾਮਲ ਹੋਏ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ।

Exit mobile version