Home ਪੰਜਾਬ ਧੂਰੀ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ...

ਧੂਰੀ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਹੋਈ ਬੈਠਕ:

0
ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਪੱਧਰ ‘ਤੇ ਕਮਿਸ਼ਨਾਦਾ ਗਠਨ ਕੀਤਾ : ਚੇਅਰਮੈਨ ਪੁਸ਼ਪਿੰਦਰ ਸ਼ਰਮਾ
ਧੂਰੀ, 18 ਮਾਰਚ:(ਦੀਪਕ ਦੱਤਾ)
ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੀਆਂ ਮੁਸ਼ਕਲਾਂ ਸਬੰਧੀ ਫਾਰਮ ਭਰਕੇ ਦਿੱਤੇ
ਧੂਰੀ ਵਿਧਾਨ ਸਭਾ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਧੂਰੀ ਵਿਖੇ ਕੀਤੀ ਗਈ। ਇਸ ਬੈਠਕ ਦੀ ਅਗਵਾਈ ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਵੱਲੋਂ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ. ਧੂਰੀ ਡਾ. ਇਸਮਿਤ ਵਿਜੈ ਸਿੰਘ, ਟਰੇਡਰਜ਼ ਕਮਿਸ਼ਨ ਦੇ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਕਿਹਾ, ਵਪਾਰੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ ਨਿਪਟਾਰਾ
ਇਸ ਮੌਕੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕੇ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
 ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ : ਐਸ.ਡੀ.ਐਮ

ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈਆਂ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਇਸ ਦੌਰਾਨ ਐਸ.ਡੀ.ਐਮ. ਧੂਰੀ ਡਾ. ਇਸਮਿਤ ਵਿਜੈ ਸਿੰਘ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਨਾਲ ਮਿਲ ਕੇ ਕੰਮ ਕਰਦਿਆਂ ਹਰ ਇਕ ਮੁੱਦੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

ਵਪਾਰੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਰਾਬਤਾ ਕਰਨ : ਚੇਅਰਮੈਨ

ਬੈਠਕ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦੇ ਉਠਾਏ ਗਏ, ਜਿਨ੍ਹਾਂ ਵਿੱਚ ਸੁਰੱਖਿਆ, ਟੈਕਸ ਸਬੰਧੀ ਮਸਲੇ, ਲਾਇਸੈਂਸਿੰਗ ਅਤੇ ਹੋਰ ਪ੍ਰਸ਼ਾਸਨਿਕ ਦਿੱਕਤਾਂ ਸ਼ਾਮਲ ਸਨ। ਅਧਿਕਾਰੀਆਂ ਵੱਲੋਂ ਇਨ੍ਹਾਂ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਪਾਰੀਆਂ ਵੱਲੋਂ ਫਾਰਮ ਭਰਕੇ ਆਪਣੇ ਮਸਲੇ ਲਿਖਤੀ ਰੂਪ ਵਿੱਚ ਪੰਜਾਬ ਸਰਕਾਰ ਕੋਲ ਪੁੱਜਦੇ ਕੀਤੇ।

ਇਸ ਮੌਕੇ ਕਮਿਸ਼ਨ ਦੇ ਮੈਂਬਰਾਂ ਅਮਨ ਖਾਨ, ਬਲਾਲ ਖਾਨ, ਕੁਲਦੀਪ ਸਿੰਘ, ਦੀਪਕ ਵਰਮਾ ਤੇ ਜਸਵੀਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਮਾਲੇਰਕੋਟਲਾ ਰੋਡ ਧੂਰੀ ਦੇ ਵਪਾਰੀ ਵੀ ਮੌਜੂਦ ਸਨ।

Exit mobile version