Homeਪੰਜਾਬਮੇਅਰ ਕੁੰਦਨ ਗੋਗੀਆ ਵੱਲੋਂ ਨਗਰ ਨਿਗਮ ਦੇ ਬਿਜਲੀ ਸਟੋਰਾਂ ਦਾ ਅਚਨਚੇਤ ਨਿਰੀਖਣ

ਮੇਅਰ ਕੁੰਦਨ ਗੋਗੀਆ ਵੱਲੋਂ ਨਗਰ ਨਿਗਮ ਦੇ ਬਿਜਲੀ ਸਟੋਰਾਂ ਦਾ ਅਚਨਚੇਤ ਨਿਰੀਖਣ

ਪਟਿਆਲਾ,
ਸ਼ਾਹੀ ਸ਼ਹਿਰ ਪਟਿਆਲਾ ਦੀਆਂ ਸੜਕਾਂ ਅਤੇ ਗਲੀਆਂ ਵਿੱਚ ਸਟਰੀਟ ਲਾਈਟਾਂ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਰਾਤ ਦੇ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ   ਨਗਰ ਨਿਗਮ ਦੇ ਵੱਖ-ਵੱਖ ਬਿਜਲੀ ਸਟੋਰਾਂ ਅਤੇ ਲਾਈਟ ਕੰਟਰੋਲ ਪੁਆਇੰਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਮੇਅਰ ਨੇ ਉੱਥੇ ਮੌਜੂਦ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਅਤੇ ਬਿਜਲੀ ਉਪਕਰਨਾਂ ਦੇ ਰੱਖ-ਰਖਾਅ ਦਾ ਜਾਇਜ਼ਾ ਲਿਆ।

ਨਿਰੀਖਣ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਬਿਜਲੀ ਸਟੋਰਾਂ ਵਿੱਚ ਰੱਖੇ ਗਏ ਸ਼ਿਕਾਇਤ ਰਜਿਸਟਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਦੇਖਿਆ ਕਿ ਸ਼ਹਿਰ ਵਾਸੀਆਂ ਵੱਲੋਂ ਸਟਰੀਟ ਲਾਈਟਾਂ ਦੇ ਖ਼ਰਾਬ ਹੋਣ ਸਬੰਧੀ ਕਿੰਨੀਆਂ ਸ਼ਿਕਾਇਤਾਂ ਦਰਜ ਹਨ ਅਤੇ ਉਨ੍ਹਾਂ ਵਿੱਚੋਂ ਕਿੰਨੀਆਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਗਿਆ ਹੈ। ਮੇਅਰ ਨੇ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਲਾਈਟਾਂ ਠੀਕ ਕਰਨ ਵਿੱਚ ਹੋਣ ਵਾਲੀ ਦੇਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਜਿਸ ਵੀ ਇਲਾਕੇ ਤੋਂ ਸ਼ਿਕਾਇਤ ਮਿਲਦੀ ਹੈ, ਉਸ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇ।

ਸ਼ਹਿਰ ਵਾਸੀਆਂ ਦੀ ਸੁਰੱਖਿਆ ਨਿਗਮ ਦੀ ਪਹਿਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ, “ਰਾਤ ਦੇ ਸਮੇਂ ਹਨੇਰਾ ਹੋਣ ਕਾਰਨ ਹਾਦਸਿਆਂ ਅਤੇ ਗ਼ੈਰ-ਸਮਾਜਿਕ ਗਤੀਵਿਧੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਟਿਆਲਾ ਨੂੰ ਰੋਸ਼ਨਾਉਣਾ ਸਾਡੀ ਵਚਨਬੱਧਤਾ ਹੈ।” ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਵਾਰਡ ਨੰਬਰ 30 ਵਿੱਚ ਵੀ ਹਾਲ ਹੀ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਲਾਈਟਾਂ ਲਗਵਾਈਆਂ ਗਈਆਂ ਹਨ ਅਤੇ ਜਲਦੀ ਹੀ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਖ਼ਰਾਬ ਲਾਈਟਾਂ ਨੂੰ ਬਦਲ ਕੇ ਨਵੀਆਂ ਐੱਲ ਈ ਡੀ ਲਾਈਟਾਂ ਲਗਾਈਆਂ ਜਾਣਗੀਆਂ।

ਇਸ ਮੌਕੇ ‘ਤੇ ਐਸ ਡੀ ਓ ਸ. ਕਰਮਿੰਦਰ ਸਿੰਘ, ਜੇ.ਈ. ਮੰਦੀਪ ਸਿੰਘ (ਪਟਿ-1), ਜੇ.ਈ. ਗੁਰਪ੍ਰੀਤ ਸਿੰਘ (ਪਟਿ-2) ਅਤੇ ਸਟੋਰ ਇੰਚਾਰਜ ਪਰਵਿੰਦਰ ਵਿਜ ਵੀ ਮੌਜੂਦ ਸਨ। ਮੇਅਰ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਜਨਤਾ ਨੂੰ ਬਿਨਾ ਕਿਸੇ ਰੁਕਾਵਟ ਦੇ ਸੇਵਾਵਾਂ ਮਿਲ ਸਕਣ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments