Homeਪੰਜਾਬਮਾਨਸਾ 'ਚ ਸ਼੍ਰੋਮਣੀ ਅਕਾਲੀ ਦਲ ਦੀ "ਪੰਜਾਬ ਬਚਾਓ ਰੈਲੀ" 24 ਮਾਰਚ ਨੂੰ:...

ਮਾਨਸਾ ‘ਚ ਸ਼੍ਰੋਮਣੀ ਅਕਾਲੀ ਦਲ ਦੀ “ਪੰਜਾਬ ਬਚਾਓ ਰੈਲੀ” 24 ਮਾਰਚ ਨੂੰ: ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਕਰਨਗੇ ਸ਼ਿਰਕਤ

ਵਿਜੇਇੰਦਰ ਸਿੰਗਲਾ ਆਪਣੀ ਜਮਾਨਤ ਜਬਤ ਕਰਨ ਲਈ ਤਿਆਰ ਗੁਰਤੇਜ ਸਿੰਘ ਅਤਲਾ

ਮਾਨਸਾ, 21 ਮਾਰਚ 2026: (ਛਤਰਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ” ਦੇ ਤਹਿਤ ਮਾਨਸਾ ਹਲਕੇ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਰੈਲੀ 24 ਮਾਰਚ 2026 ਨੂੰ ਦੁਪਹਿਰ 02:00 ਵਜੇ ਨਵੀਂ ਅਨਾਜ ਮੰਡੀ, ਮਾਨਸਾ ਵਿਖੇ ਹੋਵੇਗੀ।

ਮੁੱਖ ਲੀਡਰਸ਼ਿਪ ਦੀ ਆਮਦ

ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੀ ਸ਼ਿਰਕਤ ਕਰਨਗੇ। ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਇਸ ਮੌਕੇ ਮਾਨਸਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰੇਗੀ।

ਤਿਆਰੀਆਂ ਦਾ ਜਾਇਜ਼ਾ

ਰੈਲੀ ਦੀਆਂ ਤਿਆਰੀਆਂ ਮਾਨਸਾ ਹਲਕੇ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਦੇਖ-ਰੇਖ ਹੇਠ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਪਾਰਟੀ ਲੀਡਰਸ਼ਿਪ ਐਸ.ਸੀ.ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਗੁਰਤੇਜ ਸਿੰਘ ਅਤਲਾ ਨੇ ਦਾਅਵਾ ਕੀਤਾ ਹੈ ਕਿ ਇਹ ਰੈਲੀ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ। ਵਿਜੇਇੰਦਰ ਸਿੰਗਲਾ ਆਪਣੀ ਜਮਾਨਤ ਜਬਤ ਕਰਨ ਲਈ ਤਿਆਰ ਰਹਿਣ। ਲੋਕਾਂ ਨੇ ਮਨ ਬਣਾ ਲਿਆ ਹੈ।

ਸ੍ਰ. ਬਲਵਿੰਦਰ ਸਿੰਘ ਭੂੰਦੜ (ਸਕੱਤਰ ਜਨਰਲ) ਦੇ ਮਾਰਗ ਦਰਸ਼ਨ ਹੇਠ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਵਿਧਾਨ ਸਭਾ ਚੋਣਾਂ ਲਈ ਬਿਗੁਲ

ਇਸ ਰੈਲੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਮਾਨਸਾ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਲਈ ਰਣਨੀਤੀ ਤਿਆਰ ਕਰ ਲਈ ਗਈ ਹੈ ਅਤੇ ਇਹ ਰੈਲੀ ਜਿੱਤ ਦੀ ਰਾਹ ਪੱਧਰਾ ਕਰੇਗੀ।

ਗੁਰਤੇਜ ਸਿੰਘ ਅਤਲਾ ਦੀ ਵਰਕਰਾਂ ਨੂੰ ਅਪੀਲ

ਹਲਕਾ ਮਾਨਸਾ ਦੇ ਸਮੂਹ ਸਤਿਕਾਰਯੋਗ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਸਮੇਤ ਅਨਾਜ ਮੰਡੀ ਪਹੁੰਚ ਕੇ ਪਾਰਟੀ ਲੀਡਰਸ਼ਿਪ ਨੂੰ ਜੀ ਆਇਆਂ ਕਹਿਣ ਅਤੇ ਪੰਜਾਬ ਦੀ ਬਿਹਤਰੀ ਲਈ ਪਾਰਟੀ ਦਾ ਸਾਥ ਦੇਣ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments