21 ਮਾਰਚ 2026:(ਬੋਧੂ ਰਾਮ ਚੌਧਰੀ)
ਅੱਜ ਮੇਰੇ ਘਰ ਦੇ ਬਾਹਰ ਕਾਂਗਰਸ ਪਾਰਟੀ ਵੱਲੋਂ ਲਗਾਇਆ ਗਿਆ ਧਰਨਾ ਸਿਰਫ਼ ਸਿਆਸੀ ਨਾਟਕ ਅਤੇ ਲੋਕਾਂ ਨੂੰ ਭਰਮਿਤ ਕਰਨ ਦੀ ਕੋਸ਼ਿਸ਼ ਹੈ। ਜਿਹੜੀ ਕਾਂਗਰਸ ਪਾਰਟੀ ਨੇ ਸਾਲਾਂ ਤੱਕ ਪੰਜਾਬ ਦੀਆਂ ਮਹਿਲਾਵਾਂ ਨੂੰ ਸਿਰਫ਼ ਵਾਅਦੇ ਹੀ ਕੀਤੇ, ਅੱਜ ਉਹੀ ਲੋਕ ਝੂਠੇ ਮਸਲੇ ਖੜੇ ਕਰਕੇ ਸਸਤੀ ਰਾਜਨੀਤੀ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਘੋਸ਼ਣਾ ਕਰਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ ਅਤੇ ਲੋੜੀਂਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੇ ਵਿੱਤੀ ਸਾਲ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਰਕਮ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ।
ਕਾਂਗਰਸ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਬੇਬੁਨਿਆਦ ਧਰਨੇ ਲਗਾਉਣ ਦੀ ਬਜਾਏ ਪਹਿਲਾਂ ਆਪਣੇ ਰਾਜ ਦੌਰਾਨ ਕੀਤੀਆਂ ਨਾਕਾਮੀਆਂ ਦਾ ਹਿਸਾਬ ਦੇਣ। ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਉਹਨਾਂ ਨੂੰ ਪਤਾ ਹੈ ਕਿ ਕੌਣ ਕੰਮ ਕਰ ਰਿਹਾ ਹੈ ਅਤੇ ਕੌਣ ਸਿਰਫ਼ ਨਾਟਕ ਕਰ ਰਿਹਾ ਹੈ।
ਮੈਂ ਕਾਂਗਰਸ ਨੂੰ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਜ਼ਮੀਨ ‘ਤੇ ਲੈ ਕੇ ਆਏਗੀ। ਅਜਿਹੇ ਧਰਨਿਆਂ ਅਤੇ ਡਰਾਮਿਆਂ ਨਾਲ ਨਾ ਤਾਂ ਸੱਚਾਈ ਬਦਲੇਗੀ ਅਤੇ ਨਾ ਹੀ ਸਰਕਾਰ ਦੇ ਕੰਮ ਰੁਕਣਗੇ।
ਜੇਕਰ ਕਾਂਗਰਸ ਨੂੰ ਵਾਕਈ ਮਹਿਲਾਵਾਂ ਦੀ ਚਿੰਤਾ ਹੈ ਤਾਂ ਉਹ ਸਿਆਸੀ ਡਰਾਮੇ ਛੱਡ ਕੇ ਰਚਨਾਤਮਕ ਭੂਮਿਕਾ ਨਿਭਾਏ, ਨਹੀਂ ਤਾਂ ਲੋਕ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਢੰਗ ਨਾਲ ਜਵਾਬ ਦੇਣ ਲਈ ਤਿਆਰ ਬੈਠੇ ਹਨ।









