Homeਪੰਜਾਬਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: 13 ਅਪ੍ਰੈਲ ਨੂੰ ਬੁਲਾਇਆ...

ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ; ਸਖ਼ਤ ਕਾਨੂੰਨ ਲਿਆਉਣ ਦੀ ਤਿਆਰੀ

ਬਿਊਰੋ ਰਿਪੋਰਟ: Shaheed-e-Azam News

ਸ੍ਰੀ ਅੰਮ੍ਰਿਤਸਰ ਸਾਹਿਬ, 22 ਮਾਰਚ : ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਨੱਥ ਪਾਉਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਰਕਟ ਹਾਊਸ ਵਿਖੇ ਸੰਤ ਸਮਾਜ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਦੌਰਾਨ ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਆਸਥਾ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਹੁਣ ਬਖ਼ਸ਼ਿਆ ਨਹੀਂ ਜਾਵੇਗਾ।

ਸਤਿਕਾਰ ਐਕਟ 2008′ ਵਿੱਚ ਹੋਵੇਗੀ ਸੋਧ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪਵਿੱਤਰ ਗ੍ਰੰਥਾਂ ਦੀ ਮਰਯਾਦਾ ਨੂੰ ਕਾਇਮ ਰੱਖਣ ਲਈ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਅਹਿਮ ਸੋਧਾਂ ਕਰਨ ‘ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਸਬੰਧੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ।

ਦੋਸ਼ੀਆਂ ਨੂੰ ਮਿਲੇਗੀ ਮਿਸਾਲੀ ਸਜ਼ਾ”

ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ‘ਸ਼ਬਦ ਗੁਰੂ’ ਹਨ, ਜੋ ਸਾਨੂੰ ਸੱਚਾਈ, ਸੇਵਾ ਅਤੇ ਮਾਨਵਤਾ ਦਾ ਮਾਰਗ ਦਿਖਾਉਂਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ:

“ਜੇ ਕੋਈ ਵੀ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਅਜਿਹੀ ਸਖ਼ਤ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਬਕ ਹੋਵੇਗੀ।”

ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਵਚਨਬੱਧਤਾ

ਇਸ ਬੈਠਕ ਦੌਰਾਨ ਸੰਤ ਸਮਾਜ ਨੇ ਵੀ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਭ ਤੋਂ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments