Home ਪਟਿਆਲਾ ਅਪਡੇਟ ਨਸ਼ਿਆਂ ਵਿਰੁੱਧ ਜੰਗ: DC ਪਟਿਆਲਾ ਵਰਜੀਤ ਵਾਲੀਆ ਵੱਲੋਂ ਰੈੱਡ ਕਰਾਸ ਸਾਕੇਤ ਹਸਪਤਾਲ...

ਨਸ਼ਿਆਂ ਵਿਰੁੱਧ ਜੰਗ: DC ਪਟਿਆਲਾ ਵਰਜੀਤ ਵਾਲੀਆ ਵੱਲੋਂ ਰੈੱਡ ਕਰਾਸ ਸਾਕੇਤ ਹਸਪਤਾਲ ਦੀ ਟੀਮ ਸਨਮਾਨਿਤ; ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

0

ਪਟਿਆਲਾ, 24 ਮਾਰਚ (2026): ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ‘ਪੰਜਾਬ ਰੈੱਡ ਕਰਾਸ ਨਸ਼ਾ ਪੀੜਤ ਏਕੀਕ੍ਰਿਤ ਮੁੜ ਵਸੇਬਾ ਕੇਂਦਰ’ ਅਤੇ ‘ਜ਼ਿਲ੍ਹਾ ਪੁਨਰਵਾਸ ਕੇਂਦਰ’ (ਸਾਕੇਤ ਹਸਪਤਾਲ) ਦੀ ਟੀਮ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣ ਵਾਲੀ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਸਕੂਲੀ ਪੱਧਰ ‘ਤੇ ਜਾਗਰੂਕਤਾ ਦੀ ਲੋੜ

ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਸਾਕੇਤ ਹਸਪਤਾਲ ਦੀ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਕੂਲੀ ਪੱਧਰ ‘ਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਜੇਕਰ ਨਵੀਂ ਪਨੀਰੀ ਨੂੰ ਸ਼ੁਰੂਆਤ ਵਿੱਚ ਹੀ ਸੁਚੇਤ ਕਰ ਦਿੱਤਾ ਜਾਵੇ, ਤਾਂ ਅਸੀਂ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।

ਸਾਂਝੀ ਮੁਹਿੰਮ ‘ਤੇ ਦਿੱਤਾ ਜ਼ੋਰ

DC ਵਾਲੀਆ ਨੇ ਦੱਸਿਆ ਕਿ ਇਹ ਟੀਮ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਭਾਰਤ ਅਭਿਆਨ’ ਅਤੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਮ ਜਨਤਾ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅੱਗੇ ਆ ਕੇ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਇਹ ਸ਼ਖ਼ਸੀਅਤਾਂ ਰਹੀਆਂ ਹਾਜ਼ਰ

ਇਸ ਮੌਕੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ (ਸਾਬਕਾ IAS) ਦੀ ਸਰਪ੍ਰਸਤੀ ਹੇਠ ਪਹੁੰਚੀ ਟੀਮ ਵਿੱਚ ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਡਾ. ਚਾਰੂ ਗੌਤਮ, ਕੌਂਸਲਰ ਅਮਰਜੀਤ ਕੌਰ, ਰਣਜੀਤ ਕੌਰ, ਪਰਮਿੰਦਰ ਕੌਰ ਵਰਮਾ, ਜਸਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਲ ਸਨ।

Exit mobile version