ਚੰਡੀਗੜ੍ਹ, 25 ਮਾਰਚ 2026 (ਛਤਰਪਾਲ ਸਿੰਘ) : ‘ਵਾਰਿਸ ਪੰਜਾਬ ਦੇ’ ਪਾਰਟੀ ਨੇ ਮਨਦੀਪ ਸਿੰਘ ਸਿੱਧੂ ਨੂੰ ਜਰਨਲ ਸਕੱਤਰ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਨਿਯੁਕਤੀ ਦਾ ਐਲਾਨ ਕੀਤਾ।
ਮਨਦੀਪ ਸਿੰਘ ਸਿੱਧੂ ਪਾਰਟੀ ਦੇ ਇੱਕ ਸੀਨੀਅਰ ਆਗੂ ਹਨ ਅਤੇ ਪਹਿਲਾਂ ਵੀ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਹ ਇੱਕ ਉੱਘੇ ਵਕੀਲ ਵੀ ਹਨ ਅਤੇ ਸਮਾਜਿਕ ਕਾਰਜਾਂ ਵਿੱਚ ਵੀ ਸਰਗਰਮ ਹਨ।
ਪਾਰਟੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਇੱਕ ਯੋਗ ਅਤੇ ਤਜਰਬੇਕਾਰ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਮਨਦੀਪ ਸਿੰਘ ਸਿੱਧੂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਮਨਦੀਪ ਸਿੰਘ ਸਿੱਧੂ ਨੇ ਵੀ ਆਪਣੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਉਚਾਈਆਂ ‘ਤੇ ਲੈ ਕੇ ਜਾਣਗੇ।
