Homeਪਟਿਆਲਾ ਅਪਡੇਟਸਰਕਾਰੀ ਪ੍ਰਾਇਮਰੀ ਸਕੂਲਾਂ ਸ਼ਾਨਦਾਰ ਨਤੀਜੇ-ਬਲਾਕ ਪਟਿਆਲਾ-2 ਦੇ 11 ਵਿਦਿਆਰਥੀਆਂ ਨੇ 500 ਵਿੱਚੋਂ...

ਸਰਕਾਰੀ ਪ੍ਰਾਇਮਰੀ ਸਕੂਲਾਂ ਸ਼ਾਨਦਾਰ ਨਤੀਜੇ-ਬਲਾਕ ਪਟਿਆਲਾ-2 ਦੇ 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ 

– ਬੀਪੀਈਓ ਪ੍ਰਿਥੀ ਸਿੰਘ ਨੇ ਵੱਖ ਵੱਖ ਸਕੂਲਾਂ ਦਾ ਕੀਤਾ ਦੌਰਾ

ਪਟਿਆਲਾ, 29 ਮਾਰਚ ਛਤਰਪਾਲ ਸਿੰਘ: ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਹਨ। ਜਿਸ ਤਹਿਤ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਐਲਾਨੇ ਗਏ। ਜ਼ਿਲ੍ਹਾ ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਤੀਜੇ ਮੌਕੇ (ਮੈਗਾ ਪੀਟੀਐਮ) ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਆਪੋ ਆਪਣੇ ਬੱਚਿਆਂ ਦੇ ਨਤੀਜੇ ਪ੍ਰਾਪਤ ਕੀਤੇ। ਇਸ ਦੇ ਨਾਲ ਹੀ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੱਲੋਂ ਵੀ ਬਲਾਕ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਜਿੱਥੇ ਉਨਾਂ ਨੇ ਮਾਪਿਆਂ ਨਾਲ ਸਿੱਧਾ ਰਾਬਤਾ ਕਰਕੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਚੰਗੇ ਨਤੀਜੇ ਆਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗੱਲਬਾਤ ਕਰਦੇ ਹੋਏ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਸ਼ਾਨਦਾਰ ਨਤੀਜੇ ਦੇਖਣ ਨੂੰ ਮਿਲ ਰਹੇ ਹਨ।

ਉਹਨਾਂ ਕਿਹਾ ਕਿ ਸਮੂਹ ਸਕੂਲਾਂ ਦੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਬਲਾਕ ਪਟਿਆਲਾ-2 ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਬਲਾਕ ਵਿਚਲੇ ਵੱਖ-ਵੱਖ ਸਕੂਲਾਂ ਦੇ 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਲਈ ਆਯੋਜਿਤ ਹੋਈ ਪ੍ਰੀਖਿਆ ਦੇ ਆਏ ਨਤੀਜਿਆਂ ਵਿੱਚ ਵੀ ਬਲਾਕ ਪਟਿਆਲਾ-2 ਦੇ ਤਿੰਨ ਵਿਦਿਆਰਥੀਆਂ ਨੇ ਕੁਆਲੀਫਾਈ ਕੀਤਾ ਹੈ। ਜਿਨਾਂ ਦਾ ਵਿਸ਼ੇਸ਼ ਸਨਮਾਨ ਜਲਦ ਹੀ ਕੀਤਾ ਜਾਵੇਗਾ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੱਕਣ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਬਹੁਤ ਹੀ ਸ਼ਲਾਘਾਯੋਗ ਹਨ। ਜਿਸ ਦੇ ਚਲਦਿਆਂ ਮੌਜੂਦਾ ਸਮੇਂ ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ ਜੋ ਕਿ ਆਪਣੇ ਆਪ ਵਿੱਚ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਵਿਦਿਆਰਥੀ ਆਈਏਐਸ, ਪੀਸੀਐਸ, ਡਾਕਟਰ, ਇੰਜੀਨੀਅਰ, ਪ੍ਰੋਫੈਸਰ, ਲੈਕਚਰਾਰ, ਵਿਗਿਆਨੀ ਆਦਿ ਬਣ ਕੇ ਸਰਕਾਰੀ ਸਕੂਲਾਂ ਦਾ ਨਾਮ ਉੱਚਾ ਕਰ ਰਹੇ ਹਨ। ਉਨਾਂ ਨੇ ਮੁੜ ਤੋਂ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ ਹੈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments