ਸਨੌਰ ਲਿੰਕ ਰੋਡ ਅਤੇ ਪਟਿਆਲਾ–ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ–ਭਗਵੰਤ ਸਿੰਘ ਮਾਨ
ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ–ਭਗਵੰਤ ਸਿੰਘ ਮਾਨ
ਸੜਕਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ, ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਚਾਰ ਕਾਰਨ ਕੁਝ ਦਿਨਾਂ ਬਾਅਦ ਸੜਕਾਂ ਟੁੱਟ ਜਾਂਦੀਆਂ ਸਨ–ਭਗਵੰਤ ਸਿੰਘ ਮਾਨ
ਭਾਖੜਾ ਨਹਿਰ ਦਾ ਪੰਜਾਬ ਦੇ ਹਿੱਸਾ ਦਾ 25 ਫੀਸਦੀ ਪਾਣੀ ਹਰਿਆਣਾ ਲੈ ਰਿਹਾ ਸੀ ਪਰ ਅਸੀਂ ਅਦਾਲਤ ਵਿੱਚ ਲੜਾਈ ਲੜ ਕੇ ਆਪਣੇ ਕਿਸਾਨਾਂ ਨੂੰ ਦਿਵਾਇਆ–ਭਗਵੰਤ ਸਿੰਘ ਮਾਨ
(ਪਟਿਆਲਾ), 30 ਮਾਰਚ 2026:(ਹਰਸ਼ਲੀਨ ਸਿੰਘ)
27 ਕਰੋੜ ਰੁਪਏ ਦੀ ਲਾਗਤ ਨਾਲ ਘੜਾਮ ਰਜਬਾਹਾ, ਸੇਖਪੁਰਾ ਅਤੇ ਬਹਾਦਰਪੁਰ ਮਾਈਨਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂ–ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।









