Home ਪਟਿਆਲਾ ਅਪਡੇਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

0

ਸਨੌਰ ਲਿੰਕ ਰੋਡ ਅਤੇ ਪਟਿਆਲਾਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨਭਗਵੰਤ ਸਿੰਘ ਮਾਨ

ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾਭਗਵੰਤ ਸਿੰਘ ਮਾਨ


ਸੜਕਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਚਾਰ ਕਾਰਨ ਕੁਝ ਦਿਨਾਂ ਬਾਅਦ ਸੜਕਾਂ ਟੁੱਟ ਜਾਂਦੀਆਂ ਸਨਭਗਵੰਤ ਸਿੰਘ ਮਾਨ


ਭਾਖੜਾ ਨਹਿਰ ਦਾ ਪੰਜਾਬ ਦੇ ਹਿੱਸਾ ਦਾ 25 ਫੀਸਦੀ ਪਾਣੀ ਹਰਿਆਣਾ ਲੈ ਰਿਹਾ ਸੀ ਪਰ ਅਸੀਂ ਅਦਾਲਤ ਵਿੱਚ ਲੜਾਈ ਲੜ ਕੇ ਆਪਣੇ ਕਿਸਾਨਾਂ ਨੂੰ ਦਿਵਾਇਆਭਗਵੰਤ ਸਿੰਘ ਮਾਨ

 (ਪਟਿਆਲਾ), 30 ਮਾਰਚ 2026:(ਹਰਸ਼ਲੀਨ ਸਿੰਘ)

 

27 ਕਰੋੜ ਰੁਪਏ ਦੀ ਲਾਗਤ ਨਾਲ ਘੜਾਮ ਰਜਬਾਹਾਸੇਖਪੁਰਾ ਅਤੇ ਬਹਾਦਰਪੁਰ ਮਾਈਨਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂਭਗਵੰਤ ਸਿੰਘ ਮਾਨ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।

Exit mobile version