ਮਿਹਨਤੀ ਵਰਕਰਾਂ ਨੂੰ ਪਾਰਟੀ ਵਿੱਚ ਦਿੱਤਾ ਜਾਵੇਗਾ ਬਣਦਾ ਮਾਣ-ਸਤਿਕਾਰ- ਮੋਹਿਤ ਮੋਹਿੰਦਰਾ
ਪਟਿਆਲਾ 30 ਮਾਰਚ :(ਮਨੋਜ ਵਰਮਾ)
.ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਮੋਹਿਤ ਮੋਹਿੰਦਰਾ ਦੀ ਜੋਸ਼ੀਲੀ ਅਗਵਾਈ ਹੇਠ ਪਟਿਆਲਾ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ ਹੋ ਗਈ ਹੈ। ਇਸੇ ਲੜੀ ਤਹਿਤ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਸ: ਜਗਦੀਪ ਸਿੰਘ ਮੱਲ੍ਹੀ ਨੂੰ ‘ਫੈਕਟਰੀ ਏਰੀਆ ਮੰਡਲ ਕਾਂਗਰਸ ਕਮੇਟੀ (ਬਲਾਕ ਬਿਸ਼ਨ ਨਗਰ)’ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਰੇਸ਼ ਦੁੱਗਲ, ਰਿਚੀ ਡਕਾਲਾ ਅਤੇ ਹੋਰ ਕਾਂਗਰਸੀ ਆਗੂ ਵਿਸ਼ੇਸ਼ ਟੂਰ ਤੇ ਮੌਜੂਦ ਸਨ.
ਮੋਹਿਤ ਮੋਹਿੰਦਰਾ ਨੇ ਜਗਦੀਪ ਸਿੰਘ ਮੱਲ੍ਹੀ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਸ ਅਹਿਮ ਜ਼ਿੰਮੇਵਾਰੀ ਨਾਲ ਨਿਵਾਜਿਆ ਹੈ। ਨਿਯੁਕਤੀ ਪੱਤਰ ਸੌਂਪਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਅਤੇ ਟਕਸਾਲੀ ਵਰਕਰਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜਗਦੀਪ ਸਿੰਘ ਮੱਲ੍ਹੀ ਫੈਕਟਰੀ ਏਰੀਆ ਅਤੇ ਬਿਸ਼ਨ ਨਗਰ ਬਲਾਕ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਸੰਗਠਨ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ।
ਆਪਣੀ ਨਿਯੁਕਤੀ ਤੋਂ ਬਾਅਦ ਜਗਦੀਪ ਸਿੰਘ ਮੱਲ੍ਹੀ ਨੇ ਸ਼੍ਰੀ ਮੋਹਿਤ ਮੋਹਿੰਦਰਾ ਅਤੇ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਮੈਂ ਮੋਹਿਤ ਮੋਹਿੰਦਰਾ ਜੀ ਵੱਲੋਂ ਮੇਰੇ ‘ਤੇ ਜਤਾਏ ਗਏ ਭਰੋਸੇ ਲਈ ਸ਼ੁਕਰਗੁਜ਼ਾਰ ਹਾਂ। ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗਾ।”
ਮੋਹਿਤ ਮੋਹਿੰਦਰਾ ਨੇ ਇਸ ਮੌਕੇ ਮੌਜੂਦ ਹੋਰ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਨੌਜਵਾਨ ਅਤੇ ਮਿਹਨਤੀ ਲੀਡਰਸ਼ਿਪ ਦਾ ਹੈ। ਉਨ੍ਹਾਂ ਕਿਹਾ ਕਿ ਬਲਾਕ ਅਤੇ ਮੰਡਲ ਪੱਧਰ ‘ਤੇ ਕੀਤੀਆਂ ਜਾ ਰਹੀਆਂ ਇਹ ਨਿਯੁਕਤੀਆਂ ਆਉਣ ਵਾਲੀਆਂ ਸਥਾਨਕ ਅਤੇ ਸੂਬਾਈ ਚੋਣਾਂ ਵਿੱਚ ਫੈਸਲਾਕੁੰਨ ਸਾਬਤ ਹੋਣਗੀਆਂ।









