HomeUncategorizedਗੁਰਮੀਤ ਕੌਰ ਅਤੇ ਜੀ. ਐਸ. ਓਬਰਾਏ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੂੰ...

ਗੁਰਮੀਤ ਕੌਰ ਅਤੇ ਜੀ. ਐਸ. ਓਬਰਾਏ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੀ ਮੁਹਿੰਮ ਜਾਰੀ:

ਹਰ ਨਾਗਰਿਕ ਦੀ ਸੁਰੱਖਿਆ ਸਾਡੀ ਪਹਿਲ-ਮੇਅਰ

ਪਟਿਆਲਾ, 31 ਮਾਰਚ:(ਸੰਜੀਵ ਸ਼ਰਮਾ)

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਸ਼ਾਹੀ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ 53 ਵਿੱਚ ਅੱਜ ਵਾਰਡ ਇੰਚਾਰਜ ਗੁਰਮੀਤ ਕੌਰ ਅਤੇ ਜੀ. ਐਸ. ਓਬਰਾਏ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਵਿੱਚ ਇਲਾਕਾ ਨਿਵਾਸੀਆਂ ਨੂੰ 10 ਲੱਖ ਰੁਪਏ ਦੇ ਬੀਮੇ ਦੀ ਸਹੂਲਤ ਪ੍ਰਦਾਨ ਕੀਤੀ ਗਈ। ਇਸ ਕੈਂਪ ਰਾਹੀਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਬੀਮਾ ਕਰਵਾ ਕੇ ਭਵਿੱਖ ਦੀ ਸੁਰੱਖਿਆ ਯਕੀਨੀ ਬਣਾਈ।ਵਿਸ਼ੇਸ਼ ਤੌਰ ਤੇ ਪੁੱਜੇ ਮੇਅਰ ਕੁੰਦਨ ਗੋਗੀਆ ਕੈਂਪ ਦੌਰਾਨ ਲੋਕ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਸ਼ੇਸ਼ ਫਲੈਕਸਾਂ ਰਾਹੀ ਲੋਕਾਂ ਨੂੰ ਬੀਮਾ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪ ਸਰਕਾਰ ਦਾ ਮਕਸਦ ਹਰ ਵਾਰਡ ਵਿੱਚ ਅਜਿਹੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਵੱਡੇ ਪੱਧਰ ਤੇ ਪਹੁੰਚਾਉਣਾ ਹੈ।

ਕੈਂਪ ਦੌਰਾਨ ਬੋਲਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਬੂਹੇ ‘ਤੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੇਅਰ ਕੁੰਦਨ ਗੋਗੀਆ ਨੇ ਭਰੋਸਾ ਦਿੱਤਾ ਹੈ ਕਿ ਪਟਿਆਲਾ ਦੇ ਹਰ ਵਰਗ ਦੇ ਭਲੇ ਲਈ ਨਗਰ ਨਿਗਮ ਹਮੇਸ਼ਾ ਤਿਆਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਵਾਰਡਾਂ ਵਿੱਚ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਮਿਲ ਸਕੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments