ਨੂਰਪੁਰ ਜੱਟਾਂ ‘ਚ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ-ਕੋਹਲੀ

ਪਟਿਆਲਾ, 1 ਅਪ੍ਰੈਲ:(ਸ਼.ਅ.ਬਿਓਰੋ)

 

               ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਦੋ ਲੱਖ ਰੁਪਏ ਦੀ ਗਰਾਂਟ ਭੇਜੀ ਗਈ ਹੈ। ਇਸ ਗਰਾਂਟ ਰਾਸ਼ੀ ਦਾ ਚੈਕ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਵੈਲਫੇਅਰ ਸੁੁਸਾਇਟੀ ਪਟਿਆਲਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਸੌਂਪਿਆ।

               ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਵਿਸ਼ੇਸ਼ ਗਰਾਂਟ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ ਹੈ ਤਾਂ ਕਿ ਡਾ. ਬੀ.ਆਰ. ਅੰਬੇਦਕਰ ਦੇ ਇਸ ਵਿਸ਼ਾਲ ਬੁੱਤ ਦੀ ਉਸਾਰੀ ਜਲਦ ਮੁਕੰਮਲ ਕਰਵਾਈ ਜਾ ਸਕੇ।

               ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਰੰਗਲਾ ਪੰਜਾਬ ਫੰਡਾਂ ਵਿੱਚੋਂ 5 ਲੱਖ ਰੁਪਏ ਦਾ ਚੈਕ ਇਸ ਕਾਰਜ ਲਈ ਭੇਜ ਚੁੱਕੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਸ਼ਾਲ ਵੱਡ ਆਕਾਰੀ ਬੁੱਤ ਬਣਕੇ ਬਹੁਤ ਜਲਦ ਤਿਆਰ ਹੋ ਜਾਵੇਗਾ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗਾ।

               ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ‘ਚ ਸੰਵਿਧਾਨ ਨਿਰਮਾਤਾ ਦੇ ਬੁੱਤ ਦੀ ਬੇਅਦਬੀ ਨੂੰ ਕਿਸੇ ਵੀ ਹਾਲਤ ‘ਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਦੋਸ਼ੀ ਦੇਸ਼ ਤੋਂ ਬਾਹਰ ਹਨ, ਉਨ੍ਹਾਂ ਨੂੰ ਫੜਕੇ ਲਿਆਉਣਾ ਕੇਂਦਰ ਸਰਕਾਰ ਦਾ ਕੰਮ ਹੈ ਪਰ ਪੰਜਾਬ ਸਰਕਾਰ ਸਥਾਨਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।

               ਇਸ ਮੌਕੇ ਕੌਂਸਲਰ ਨੇਹਾ ਸਿੱਧੂ, ਸਾਗਰ ਧਾਲੀਵਾਲ ਤੇ ਜਗਮੋਹਨ ਚੌਹਾਨ ਸਮੇਤ ਸੰਜੀਵ ਕੁਮਾਰ, ਗੋਬਿੰਦ ਬਡੂੰਗਰ, ਰਜੇਸ਼ ਕਾਰੂ, ਸੋਨੂ ਸੰਗਰ, ਪ੍ਰਿੰਸ ਪ੍ਰਧਾਨ, ਨਰੇਸ਼ ਬੌਵੀ ਤੇ ਵਿਨੇ ਪਰੋਚਾ ਸਮੇਤ ਹੋਰ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments