Homeਪਟਿਆਲਾ ਅਪਡੇਟਵੇਰਕਾ ਮਿਲਕ ਪਲਾਂਟ, ਪਟਿਆਲਾ ਤੇ ਪੀ.ਆਰ.ਟੀ.ਸੀ ਦਰਮਿਆਨ ਨਵੀਆਂ ਮਿਲਕਬਾਰਾਂ ਲਗਾਉਣ ਲਈ ਇਕਰਾਰਨਾਮਾ

ਵੇਰਕਾ ਮਿਲਕ ਪਲਾਂਟ, ਪਟਿਆਲਾ ਤੇ ਪੀ.ਆਰ.ਟੀ.ਸੀ ਦਰਮਿਆਨ ਨਵੀਆਂ ਮਿਲਕਬਾਰਾਂ ਲਗਾਉਣ ਲਈ ਇਕਰਾਰਨਾਮਾ

ਪੀ.ਆਰ.ਟੀ.ਸੀ ਦੇ ਬੱਸ ਅੱਡਿਆਂ ‘ਤੇ ਵੇਰਕਾ ਮਿਲਕ ਬਾਰਾਂ ਖੋਲ੍ਹਣ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਸਮੇਤ ਯਾਤਰੀਆਂ ਨੂੰ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦ ਮਿਲਣਗੇ-ਹਰਪਾਲ ਜੁਨੇਜਾ

ਪਟਿਆਲਾ, 2 ਅਪ੍ਰੈਲ:(ਬਲਜੀਤ ਸਰਨਾ)

 

               ਵੇਰਕਾ ਮਿਲਕ ਪਲਾਂਟਪਟਿਆਲਾ ਨੇ ਪੀ.ਆਰ.ਟੀ.ਸੀ ਅਧੀਨ ਪੈਂਦੇ ਬੱਸ ਸਟੈਂਡਾਂ ਅਤੇ ਵਰਕਸ਼ਾਪਾਂ ਵਿੱਚ ਮਿਲਕ ਬਾਰਾਂ ਲਗਾਉਣ ਲਈ ਪੀ.ਆਰ.ਟੀ.ਸੀ. ਨਾਲ ਇੱਕ ਇਕਰਾਰਨਾਮਾ ਕੀਤਾ ਹੈ। ਇਹ ਸਮਝੌਤਾ ਪੀ.ਆਰ.ਟੀ.ਸੀ ਦੇ ਚੇਅਰਮੈਨ ਸ. ਹਰਪਾਲ ਸਿੰਘ ਜੁਨੇਜਾਪ੍ਰਬੰਧਕ ਨਿਰਦੇਸ਼ਕ ਸ. ਬਿਕਰਮਜੀਤ ਸਿੰਘ ਸ਼ੇਰਗਿਲ ਸਮੇਤ ਵੇਰਕਾ ਮਿਲਕ ਪਲਾਂਟਪਟਿਆਲਾ ਦੇ ਜਨਰਲ ਮੈਨੇਜਰ ਡਾ. ਅਮਿਤ ਗਰਗ ਦੀ ਮੌਜੂਦਗੀ ਵਿੱਚ ਕੀਤਾ ਗਿਆ।ਇਸ ਦੌਰਾਟ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਵਦੀਪ ਕੁਮਾਰਪੀ.ਆਰ.ਟੀ.ਸੀ ਦੇ ਜਨਰਲ ਮੈਨੇਜਰ ਜਤਿੰਦਰਪਾਲ ਸਿੰਘ ਗਰੇਵਾਲ ਤੇ ਮੋਹਿੰਦਰਪਾਲ ਸਿੰਘ ਵੀ ਮੌਜੂਦ ਸਨ।

               ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਇਸ ਇਕਰਾਰ ਨਾਲ ਸਵਾਰੀਆਂ ਨੂੰ ਗੁਣਵੱਤਾ ਭਰਪੂਰ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਹੋਣਗੀਆਂ। ਜੁਨੇਜਾ ਨੇ ਦੱਸਿਆ ਕਿ ਇਸ ਇਕਰਾਰਨਾਮੇ ਦਾ ਮੁੱਖ ਉਦੇਸ਼ ਵੇਰਕਾ ਦੇ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਪਦਾਰਥ ਪੰਜਾਬ ਦੇ ਉਪਭੋਗਤਾਵਾਂ ਤੱਕ ਪਹੁੰਚਾਉਣਾ ਹੈ।

               ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਇਕਰਾਰਨਾਮੇ ਤਹਿਤ ਪੀ.ਆਰ.ਟੀ.ਸੀ ਦੇ ਵੱਖ-ਵੱਖ ਬੱਸ ਅੱਡਿਆਂ ਅਤੇ ਹੋਰ ਥਾਵਾਂ ‘ਤੇ ਵੇਰਕਾ ਦੀਆਂ ਮਿਲਕ ਬਾਰਾਂ ਖੋਲ੍ਹੀਆਂ ਜਾਣਗੀਆਂ। ਇਸ ਨਾਲ ਇੱਕ ਪਾਸੇ ਜਿੱਥੇ ਆਮ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇਉੱਥੇ ਹੀ ਯਾਤਰੀਆਂ ਨੂੰ ਸਾਫ਼-ਸੁਥਰੇ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਉਤਪਾਦ ਆਸਾਨੀ ਨਾਲ ਪ੍ਰਾਪਤ ਹੋਣਗੇ।ਚੇਅਰਮੈਨ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੇ ਲੋਕ-ਭਲਾਈ ਅਤੇ ਰੋਜ਼ਗਾਰ ਵਧਾਉਣ ਦੇ ਵਿਜ਼ਨ ਨੂੰ ਅੱਗੇ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

                   ਵੇਰਕਾ ਮਿਲਕ ਪਲਾਂਟਪਟਿਆਲਾ ਦੇ ਜਨਰਲ ਮੈਨੇਜਰ ਡਾ. ਅਮਿਤ ਗਰਗ ਨੇ ਕਿਹਾ ਕਿ ਵੇਰਕਾ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਦਾ ਆਪਣਾ ਅਦਾਰਾ ਹੈਜੋ ਦੁੱਧ ਉਤਪਾਦਕਾਂ ਅਤੇ ਉਪਭੋਗਤਾਵਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਮਿਲਕਫੈਡ ਪੰਜਾਬ ਦੇ ਪ੍ਰਬੰਧਕ ਨਿਰਦੇਸ਼ਕ ਰਾਹੁਲ ਗੁਪਤਾ ਵੱਲੋਂ ਪੂਰੇ ਪੰਜਾਬ ਵਿੱਚ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਉਤਪਾਦ ਮਾਰਕੀਟ ਕਰਨ ਲਈ ਵੱਖ-ਵੱਖ ਸਰਕਾਰੀ ਅਦਾਰਿਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਜਗ੍ਹਾਂ ‘ਤੇ ਵੇਰਕਾ ਦੀਆਂ ਮਿਲਕ ਬਾਰਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments