Homeਪਟਿਆਲਾ ਅਪਡੇਟਪਾਰਕਾਂ ਵਿੱਚ ਗੰਦਗੀ ਅਤੇ ਜੰਗਲੀ ਘਾਹ ਬਿਲਕੁਲ ਬਰਦਾਸ਼ਤ ਨਹੀਂ, ਲਾਪਰਵਾਹੀ 'ਤੇ ਹੋਵੇਗੀ...

ਪਾਰਕਾਂ ਵਿੱਚ ਗੰਦਗੀ ਅਤੇ ਜੰਗਲੀ ਘਾਹ ਬਿਲਕੁਲ ਬਰਦਾਸ਼ਤ ਨਹੀਂ, ਲਾਪਰਵਾਹੀ ‘ਤੇ ਹੋਵੇਗੀ ਕਾਰਵਾਈ: ਮੇਅਰ ਕੁੰਦਨ ਗੋਗੀਆ

ਸ਼ਹਿਰ ਦੇ ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ; ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਪਟਿਆਲਾ, 2 ਅਪ੍ਰੈਲ:(ਅਮਨਦੀਪ ਸਰਾਂ)
ਸ਼ਾਹੀ ਸ਼ਹਿਰ ਪਟਿਆਲਾ ਦੇ ਪਾਰਕਾਂ ਦੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੇਅਰ ਨੇ ਪਾਰਕਾਂ ਦੀ ਮਾੜੀ ਸਫ਼ਾਈ ਵਿਵਸਥਾ ‘ਤੇ ਸਖ਼ਤ ਨਰਾਜ਼ਗੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਪਾਰਕਾਂ ਦੀ ਸਾਂਭ-ਸੰਭਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੇਅਰ ਕੁੰਦਨ ਗੋਗੀਆ ਨੇ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਹਰ ਵਾਰਡ ਦੇ ਪਾਰਕਾਂ ਵਿੱਚੋਂ ਜੰਗਲੀ ਘਾਹ ਦੀ ਕਟਾਈ ਤੁਰੰਤ ਕਰਵਾਈ ਜਾਵੇ ਅਤੇ ਉੱਥੇ ਕੂੜੇ ਦੇ ਢੇਰ ਨਾ ਲੱਗਣ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪਾਰਕ ਸ਼ਹਿਰ ਦੀ ਸੁੰਦਰਤਾ ਦਾ ਅਹਿਮ ਹਿੱਸਾ ਹਨ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਹੋਏ ਹਨ, ਇਸ ਲਈ ਇਨ੍ਹਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ। ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਵਿੱਚ ਲੱਗੀਆਂ ਲਾਈਟਾਂ, ਬੈਂਚਾਂ ਅਤੇ ਫੁਹਾਰਿਆਂ ਦੀ ਮੁਰੰਮਤ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੌਰਾਨ ਮੇਅਰ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਦੇ ਪਾਰਕ ਵਿੱਚ ਗੰਦਗੀ ਦੀ ਸ਼ਿਕਾਇਤ ਮਿਲੀ, ਤਾਂ ਸਬੰਧਤ ਸੁਪਰਵਾਈਜ਼ਰ ਅਤੇ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਾਗ਼ਬਾਨੀ ਵਿਭਾਗ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀ ਮੇਨਪਾਵਰ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਸ਼ਹਿਰ ਦੇ ਹਰ ਕੋਨੇ ਨੂੰ ਹਰਿਆ-ਭਰਿਆ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ।

ਮੇਅਰ ਨੇ ਮੁੜ ਦੁਹਰਾਇਆ ਕਿ ਪਟਿਆਲਾ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਪਾਰਕਾਂ ਦੀ ਹਾਲਤ ਦਾ ਜਾਇਜ਼ਾ ਲੈਣਗੇ। ਮੇਅਰ ਕੁੰਦਨ ਗੋਗੀਆ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਪਾਰਕਾਂ ਦੀ ਨੁਹਾਰ ਬਦਲੀ ਹੋਈ ਨਜ਼ਰ ਆਵੇਗੀ। ਇਸ ਮੌਕੇ ਨਗਰ ਨਿਗਮ ਦੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments