ਪਟਿਆਲਾ, 2 ਅਪ੍ਰੈਲ:(ਅਮਨਦੀਪ ਸੱਭਰਵਾਲ)

ਗੋਲਡੀ ਢਿੱਲੋਂ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ( ਐਸਏਐਸ ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ।
ਬਿਹਾਰ-ਅਧਾਰਤ ਸੌਰਭ ਕੁਮਾਰ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਕਰਦਾ ਸੀ ਹਥਿਆਰਾਂ ਦਾ ਪ੍ਰਬੰਧ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।