Homeਪੰਜਾਬਵਾਰਡ ਨੰਬਰ 17 ਦੇ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਕੀਤੀ ਪੂਰੀ, ਨਵੀਂ ਸੀਵਰੇਜ...

ਵਾਰਡ ਨੰਬਰ 17 ਦੇ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਕੀਤੀ ਪੂਰੀ, ਨਵੀਂ ਸੀਵਰੇਜ ਪਾਈਪ ਲਾਈਨ ਹੋਈ ਸ਼ੁ

ਵਿਧਾਇਕਾ ਨੇ ਸੀਵਰੇਜ ਦੇ 22 ਕਰੋੜ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਰਾਜਪੁਰਾ, 2 ਅਪ੍ਰੈਲ :(ਹਰਸ਼ਲੀਨ ਸਿੰਘ)

 

ਹਲਕਾ ਰਾਜਪੁਰਾ ਦੇ ਵਿਧਾਇਕਾ ਨੀਨਾ ਮਿੱਤਲ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਵਾਰਡ ਨੰਬਰ 17 ਵਿੱਚ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਅਧਿਕਾਰਕ ਸ਼ੁਰੂਆਤ ਵੀ ਕੀਤੀ ਗਈ।

ਇਹ ਪ੍ਰੋਜੈਕਟ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਿਨੇਟ ਮੰਤਰੀ ਸੰਜੀਵ ਕੁਮਾਰ ਅਰੋੜਾ ਦੇ ਯਤਨਾਂ ਸਦਕਾ ਅੱਗੇ ਵਧਾਇਆ ਗਿਆ ਹੈ। ਇਸ ਮੌਕੇ ਨਗਰ ਕੌਂਸਲ ਰਾਜਪੁਰਾ ਦੇ ਕਾਰਜਸਾਧਕ ਅਫਸਰ ਅਵਤਾਰ ਸੇਖਰੀ ਅਤੇ ਉਪਮੰਡਲ ਮੈਜਿਸਟ੍ਰੇਟ ਨਮਨ ਮਾਰਕਨ ਅਤੇ  ਹਲਕਾ ਸੰਗਠਨ ਇੰਚਾਰਜ ਅਤੇ ਵਾਰਡ ਨੰਬਰ 17 ਦੇ ਇੰਚਾਰਜ ਰੀਤੇਸ ਬਾਂਸਲ ਦੇ ਸਹਿਯੋਗ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ।ਇਸ ਮੌਕੇ ਅਜੈ ਮਿੱਤਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਵਿਧਾਇਕਾ ਨੀਨਾ ਮਿੱਤਲ ਨੇ ਇਸ ਮੌਕੇ ਕਿਹਾ ਕਿ ਵਾਰਡ ਨੰਬਰ 17 ਅਤੇ ਹੋਰ ਇਲਾਕਿਆਂ ਦੇ ਨਿਵਾਸੀ ਲੰਮੇ ਸਮੇਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਨਾਲ ਜੂਝ ਰਹੇ ਸਨ। ਲੋਕਾਂ ਦੀ ਇਸ ਪੁਰਾਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਨਵੀਂ ਸੀਵਰੇਜ ਪਾਈਪ ਲਾਈਨ ਪਾਈ ਜਾ ਰਹੀ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਨੀਲਪੁਰ ਸਟੇਡੀਅਮ ਕੋਲੋਂ ਮੇਨ ਰੋਡ ਬਾਈਪਾਸ ਤੇ ਅੰਡਰਗਰਾਊਂਡ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜਲਦੀ ਹੀ ਹੋਰ ਇਲਾਕਿਆਂ ਵਿੱਚ ਵੀ ਇਹ ਕੰਮ ਵਿਸਥਾਰ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੀਵਰੇਜ ਓਵਰਫਲੋ ਅਤੇ ਬੈਕ ਮਾਰਨ ਦੀ ਸਮੱਸਿਆ ਦਾ ਪੱਕਾ ਹੱਲ ਨਿਕਲੇਗਾ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣੇਗੀ। ਉਨ੍ਹਾਂ ਨੇ ਸੰਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕੰਮ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਪੂਰਾ ਕਰਨ ਲਈ ਕਿਹਾ।

ਇਸ ਦੌਰਾਨ ਵਿਧਾਇਕਾ ਨੀਨਾ ਮਿੱਤਲ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਵੱਡੀਆਂ ਗ੍ਰਾਂਟਾਂ ਦੇ ਦਾਵੇ ਤਾਂ ਕੀਤੇ ਗਏ ਪਰ ਜ਼ਮੀਨੀ ਪੱਧਰ ‘ਤੇ ਵਿਕਾਸ ਦੇ ਕੰਮ ਨਹੀਂ ਕੀਤੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments