Homeਪਟਿਆਲਾ ਅਪਡੇਟਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ; ਖ਼ੁਦ...

ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ; ਖ਼ੁਦ ਬਿਲਡਿੰਗ ਬ੍ਰਾਂਚ ਵਿੱਚ ਜਾ ਕੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ

 ਏ.ਟੀ.ਪੀ., ਐਮ.ਟੀ.ਪੀ., ਡਰਾਫਟਮੈਨ ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਸਖ਼ਤ ਨਿਰਦੇਸ਼; ਐਨ ਓ ਸੀ ਅਤੇ ਨਕਸ਼ੇ ਪਾਸ ਕਰਨ ਵਿੱਚ ਨਾ ਹੋਵੇ ਦੇਰੀ

ਪਟਿਆਲਾ, 2 ਅਪ੍ਰੈਲ:(ਜਗਦੇਵ ਰੰਚਨਾਂ)

ਜਨਤਾ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਕਰਨ ਵਾਲੇ ਅਧਿਕਾਰੀ ਬਖ਼ਸ਼ੇ ਨਹੀਂ ਜਾਣਗੇ”: ਮੇਅਰ

ਸ਼ਾਹੀ ਸ਼ਹਿਰ ਪਟਿਆਲਾ ਦੇ ਲੋਕਾਂ ਨੂੰ ਨਗਰ ਨਿਗਮ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਦੇ ਗੇੜੇ ਮਾਰਨ ਤੋਂ ਨਿਜਾਤ ਦਿਵਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਬੇਹੱਦ ਸ਼ਲਾਘਾਯੋਗ ਅਤੇ ਆਪ-ਮੁਹਾਰੇ ਪਹਿਲ ਕੀਤੀ ਹੈ। ਮੇਅਰ ਨੇ ਅੱਜ ਖ਼ੁਦ ਨਗਰ ਨਿਗਮ  ਦੀ ਬਿਲਡਿੰਗ ਬਰਾਂਚ ਦੇ ਵੱਖ-ਵੱਖ ਅਧਿਕਾਰੀਆਂ ਏ.ਟੀ.ਪੀ., ਐਮ.ਟੀ.ਪੀ., ਡਰਾਫਟਮੈਨ ਅਤੇ ਬਿਲਡਿੰਗ ਇੰਸਪੈਕਟਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ।

ਦੱਸਣਯੋਗ ਹੈ ਕਿ ਅਕਸਰ  ਦੇਖਣ ਵਿੱਚ ਆਉਂਦਾ ਹੈ  ਕਿ ਆਮ ਤੌਰ ‘ਤੇ ਅਧਿਕਾਰੀਆਂ ਨੂੰ ਮੇਅਰ ਦੇ ਦਫ਼ਤਰ ਵਿੱਚ ਮੀਟਿੰਗ ਲਈ ਬੁਲਾਇਆ ਜਾਂਦਾ ਹੈ, ਪਰ ਮੇਅਰ ਕੁੰਦਨ ਗੋਗੀਆ ਨੇ ਖ਼ੁਦ ਅਧਿਕਾਰੀਆਂ ਦੀਆਂ ਸੀਟਾਂ ‘ਤੇ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਕੰਮ ਕਰਨ ਦੇ ਤਰੀਕੇ ਨੂੰ ਦੇਖਿਆ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਲਿਆਉਣਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ। ਮੇਅਰ ਨੇ ਡਰਾਫਟਮੈਨ ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਸਮਝਣ ਅਤੇ ਉਨ੍ਹਾਂ ਦਾ ਹੱਲ ਕਰਨ।

ਮੀਟਿੰਗਾਂ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਹਦਾਇਤ ਕੀਤੀ ਕਿ ਲੋਕਾਂ ਨੂੰ ਐਨ.ਓ.ਸੀ. ਲੈਣ ਅਤੇ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣ ਵੇਲੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਸਰ ਸ਼ਿਕਾਇਤਾਂ ਮਿਲਦੀਆਂ ਹਨ ਕਿ ਫਾਈਲਾਂ ਨੂੰ ਬਿਨਾਂ ਵਜ੍ਹਾ ਲਟਕਾਇਆ ਜਾਂਦਾ ਹੈ, ਜਿਸ ਨੂੰ ਹੁਣ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਿਯਮਾਂ ਅਨੁਸਾਰ ਸਾਰੀਆਂ ਫਾਈਲਾਂ ਦਾ ਨਿਪਟਾਰਾ ਤੈਅ ਸਮੇਂ ਦੇ ਅੰਦਰ ਕੀਤਾ ਜਾਵੇ।

ਮੇਅਰ ਨੇ ਸਪੱਸ਼ਟ ਕੀਤਾ ਕਿ ਪਟਿਆਲਾ ਵਾਸੀਆਂ ਦੀ ਸੇਵਾ ਲਈ ਉਹ 24 ਘੰਟੇ ਹਾਜ਼ਰ ਹਨ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋਕਾਂ ਨੂੰ ਪ੍ਰੇਸ਼ਾਨ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਤੁਰੰਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਭਰਿਸ਼ਟਾਚਾਰ ਮੁਕਤ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਹੈ।

ਇਸ ਮੌਕੇ ਨਗਰ ਨਿਗਮ ਦੇ ਬਿਲਡਿੰਗ ਬ੍ਰਾਂਚ ਦੇ ਸਮੂਹ ਉੱਚ ਅਧਿਕਾਰੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਮੇਅਰ ਨੂੰ ਭਰੋਸਾ ਦਿੱਤਾ ਕਿ ਉਹ ਜਨਤਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments