Homeਪਟਿਆਲਾ ਅਪਡੇਟਬਿਨਾਂ ਮਨਜ਼ੂਰੀ ਸਰਹੰਦੀ ਗੇਟ ਕੋਲ ਚੱਲ ਰਿਹਾ ਅੰਡਰਗਰਾਊਂਡ ਤਾਰਾਂ ਪਾਉਣ ਦਾ ਕੰਮ...

ਬਿਨਾਂ ਮਨਜ਼ੂਰੀ ਸਰਹੰਦੀ ਗੇਟ ਕੋਲ ਚੱਲ ਰਿਹਾ ਅੰਡਰਗਰਾਊਂਡ ਤਾਰਾਂ ਪਾਉਣ ਦਾ ਕੰਮ ਮੇਅਰ ਨੇ ਰੁਕਵਾਇਆ

– ਸ਼ਹਿਰ ਵਿੱਚ ਬਿਨਾਂ ਇਜਾਜ਼ਤ ਹੋਣ ਵਾਲੇ ਕੰਮਾਂ ‘ਤੇ ਨਹੀਂ ਹੋਵੇਗੀ ਕੋਈ ਛੂਟ, ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ : ਮੇਅਰ 
ਪਟਿਆਲਾ,5 ਅਪ੍ਰੈਲ (ਮਨੋਜ ਵਰਮਾ): ਪਟਿਆਲਾ ਸ਼ਹਿਰ ਵਿੱਚ ਕਾਨੂੰਨੀ ਅਤੇ ਪ੍ਰਸ਼ਾਸਕੀ ਪ੍ਰਕਿਰਿਆ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਅੱਜ ਮੇਅਰ ਕੁੰਦਨ ਗੋਗੀਆ ਵੱਲੋਂ ਇੱਕ ਮਹੱਤਵਪੂਰਨ ਕਾਰਵਾਈ ਕਰਦੇ ਹੋਏ ਸਰਹੰਦੀ ਗੇਟ ਕੋਲ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਬਿਨਾਂ ਮਨਜ਼ੂਰੀ ਚਲਾਏ ਜਾ ਰਹੇ ਕੰਮ ਨੂੰ ਤੁਰੰਤ ਰੁਕਵਾ ਦਿੱਤਾ ਗਿਆ। ਮੌਕੇ ‘ਤੇ ਸੜਕ ਦੇ ਹੇਠਾਂ ਅੰਡਰਗਰਾਊਂਡ ਤਾਰਾਂ ਪਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਬਾਰੇ ਨਗਰ ਨਿਗਮ ਤੋਂ ਲੋੜੀਂਦੀ ਪਰਮਿਸ਼ਨ ਨਾ ਲੈਣ ਦੀ ਗੱਲ ਸਾਹਮਣੇ ਆਈ।
ਦੱਸਣ ਯੋਗ ਹੈ ਕਿ ਜਿਵੇਂ ਹੀ ਇਸ ਕੰਮ ਬਾਰੇ ਜਾਣਕਾਰੀ ਮੇਅਰ ਤੱਕ ਪਹੁੰਚੀ, ਉਹ ਤੁਰੰਤ ਸੰਬੰਧਿਤ ਅਧਿਕਾਰੀਆਂ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪ੍ਰਾਈਵੇਟ ਲਿਮਟਡ ਕੰਪਨੀ ਵੱਲੋਂ ਬਿਨਾਂ ਪ੍ਰਸ਼ਾਸਕੀ ਮਨਜ਼ੂਰੀ ਅਤੇ ਬਿਨਾਂ ਸੰਬੰਧਿਤ ਵਿਭਾਗਾਂ ਨਾਲ ਸਹਿਮਤੀ ਤੋਂ ਇਹ ਕੰਮ ਕੀਤਾ ਜਾ ਰਿਹਾ ਸੀ, ਜੋ ਕਿ ਸਿੱਧੇ ਤੌਰ ‘ਤੇ ਨਿਯਮਾਂ ਦੀ ਉਲੰਘਣਾ ਹੈ।
ਮੇਅਰ ਪਟਿਆਲਾ ਨੇ ਮੌਕੇ ‘ਤੇ ਹੀ ਕੰਮ ਕਰਵਾ ਰਹੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹੁਕਮ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ, ਜਨਤਕ ਥਾਵਾਂ ਅਤੇ ਅਧਾਰਭੂਤ ਢਾਂਚੇ ਨਾਲ ਜੁੜਿਆ ਕੋਈ ਵੀ ਕੰਮ ਬਿਨਾਂ ਨਗਰ ਨਿਗਮ ਦੀ ਲਿਖਤੀ ਮਨਜ਼ੂਰੀ ਤੋਂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਗੈਰ-ਕਾਨੂੰਨੀ ਕੰਮਾਂ ਨਾਲ ਨਾ ਸਿਰਫ਼ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਦਾ ਹੈ, ਸਗੋਂ ਆਮ ਲੋਕਾਂ ਨੂੰ ਵੀ ਆਵਾਜਾਈ ਅਤੇ ਸੁਰੱਖਿਆ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ, ਪਰ ਕਿਸੇ ਵੀ ਪ੍ਰਾਈਵੇਟ ਕੰਪਨੀ ਜਾਂ ਠੇਕੇਦਾਰ ਨੂੰ ਨਿਯਮਾਂ ਤੋਂ ਉੱਪਰ ਹੋ ਕੇ ਕੰਮ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਮੇਅਰ ਨੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਦੀ ਪੂਰੀ ਰਿਪੋਰਟ ਤਿਆਰ ਕਰਕੇ ਜ਼ਿੰਮੇਵਾਰ ਪੱਖਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਸ਼ਹਿਰ ਵਾਸੀਆਂ ਨੇ ਮੇਅਰ ਦੀ ਇਸ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਬਿਨਾਂ ਮਨਜ਼ੂਰੀ ਹੋਣ ਵਾਲੇ ਕੰਮਾਂ ‘ਤੇ ਰੋਕ ਲੱਗੇਗੀ ਅਤੇ ਨਗਰ ਨਿਗਮ ਦੀ ਜਵਾਬਦੇਹੀ ਹੋਰ ਮਜ਼ਬੂਤ ਹੋਵੇਗੀ। ਇਹ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਪਟਿਆਲਾ ਸ਼ਹਿਰ ਵਿੱਚ ਹੁਣ ਹਰ ਕੰਮ ਨਿਯਮਾਂ ਅਤੇ ਪਾਰਦਰਸ਼ੀ ਪ੍ਰਕਿਰਿਆ ਅਨੁਸਾਰ ਹੀ ਹੋਵੇਗਾ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments