Homeਪੰਜਾਬਸੰਗਰੂਰ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਦੇ 74 ਮਾਮਲੇ ਦਰਜ,...

ਸੰਗਰੂਰ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਦੇ 74 ਮਾਮਲੇ ਦਰਜ, 9 ਕਰੋੜ ਦੀ ਧੋਖਾਧੜੀ ਬੇਨਕਾਬ

ਸੰਗਰੂਰ: ਜ਼ਿਲ੍ਹਾ ਸੰਗਰੂਰ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਾਲ 2025 ਦੌਰਾਨ ਪੁਲਿਸ ਵੱਲੋਂ ਇਸ ਤਰ੍ਹਾਂ ਦੇ 74 ਮਾਮਲੇ ਦਰਜ ਕਰਕੇ ਕਰੀਬ 112 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਅੱਤਰੀ ਨੇ ਦੱਸਿਆ ਕਿ ਦਰਜ ਮਾਮਲਿਆਂ ਵਿੱਚ ਕੁੱਲ ਠੱਗੀ ਦੀ ਰਕਮ ਲਗਭਗ 9 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਕਈ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀ ਸੰਪਤੀ ਵੀ ਅਟੈਚ ਕੀਤੀ ਗਈ ਹੈ।

ਐਸਪੀ ਨੇ ਦੱਸਿਆ ਕਿ ਕੁਝ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਮਾਮਲਿਆਂ ਦੀ ਜਾਂਚ ਜਾਰੀ ਹੈ।

ਦਵਿੰਦਰ ਅੱਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਕਿਸੇ ਵੀ ਏਜੰਟ ਨੂੰ ਪੈਸੇ ਦੇਣ ਤੋਂ ਪਹਿਲਾਂ ਉਸਦੀ ਪੂਰੀ ਜਾਂਚ ਜ਼ਰੂਰ ਕਰਨ। ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਆਪਣੇ ਦੇਸ਼ ਵਿੱਚ ਹੀ ਉਪਲਬਧ ਰੁਜ਼ਗਾਰ ਦੇ ਮੌਕਿਆਂ ਦਾ ਲਾਹਾ ਲੈਣ, ਕਿਉਂਕਿ ਪੰਜਾਬ ਸਰਕਾਰ ਵੱਲੋਂ ਵੀ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।

ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਠੱਗੀ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments