ਕਾਠਮੰਡੂ: 7 ਅਪ੍ਰੈਲ 2026 (ਰਾਜੇਸ਼ ਕੁਮਾਰ) : ਨੇਪਾਲ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਬਦਲਾਅ ਦੀ ਘੋਸ਼ਣਾ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਕੇ ਸਰਕਾਰੀ ਸਕੂਲਾਂ ਨੂੰ ਵਧੇਰੇ ਅਹਿਮੀਅਤ ਦੇਣ ਦਾ ਫੈਸਲਾ ਲਿਆ ਗਿਆ ਹੈ।
ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਇਹ ਕਦਮ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਅਤੇ ਸਭ ਲਈ ਇਕਸਾਰ ਸਿੱਖਿਆ ਯਕੀਨੀ ਬਣਾਉਣ ਲਈ ਚੁੱਕਿਆ ਹੈ। ਇਸ ਫੈਸਲੇ ਅਧੀਨ ਹੁਣ ਪ੍ਰਧਾਨ ਮੰਤਰੀ ਤੋਂ ਲੈ ਕੇ ਹੋਰ ਸਰਕਾਰੀ ਅਧਿਕਾਰੀਆਂ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਹੀ ਪੜ੍ਹਨਾ ਪਵੇਗਾ।
ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ ਅਤੇ ਅਮੀਰ-ਗਰੀਬ ਵਿਚਕਾਰ ਸਿੱਖਿਆ ਦਾ ਅੰਤਰ ਘਟੇਗਾ। ਇਸ ਫੈਸਲੇ ਨੂੰ ਲੈ ਕੇ ਦੇਸ਼ ਵਿੱਚ ਚਰਚਾ ਜ਼ੋਰਾਂ ‘ਤੇ ਹੈ ਅਤੇ ਵੱਖ-ਵੱਖ ਵਰਗਾਂ ਵੱਲੋਂ ਇਸ ‘ਤੇ ਮਿਲੀ-ਜੁਲੀ ਪ੍ਰਤੀਕ੍ਰਿਆ ਆ ਰਹੀ ਹੈ।
ਸਿੱਖਿਆ ਵਿਸ਼ੇਸ਼ਗਿਆਨ ਮੰਨਦੇ ਹਨ ਕਿ ਜੇਕਰ ਇਸ ਨੀਤੀ ਨੂੰ ਠੀਕ ਤਰੀਕੇ ਨਾਲ ਲਾਗੂ ਕੀਤਾ ਗਿਆ ਤਾਂ ਇਹ ਨੇਪਾਲ ਦੀ ਸਿੱਖਿਆ ਪ੍ਰਣਾਲੀ ਵਿੱਚ ਇਤਿਹਾਸਕ ਬਦਲਾਅ ਸਾਬਤ ਹੋ ਸਕਦਾ ਹੈ।
