Homeਪਟਿਆਲਾ ਅਪਡੇਟ2014 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ...

2014 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੀਮਾਂ ਦਾ ਲਾਭ ਜਮੀਨੀ ਪੱਧਰ ਤੇ ਪਹੁੰਚਾਉਣਾ ਹੋਵੇਗੀ ਪਹਿਲ-ਡਾ. ਅਗਰਵਾਲ

ਪਟਿਆਲਾ, 10 ਅਪ੍ਰੈਲ 2026 (ਮਨੋਜ ਵਰਮਾ) : 2014 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਲਾਭਪਾਤਰੀਆਂ ਤੱਕ ਪੁੱਜਦਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਨਬਜ਼ ਪਛਾਣ ਕੇ ਲੋਕਾਂ ਦੇ ਦੁਖ ਦਰਦ ਦੂਰ ਕਰਨਾ ਤਰਜੀਹ- ਡਾ ਹਿਮਾਂਸ਼ੂ ਅਗਰਵਾਲ

ਡਾ. ਅਗਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ‘ਚ ਪ੍ਰਸ਼ਾਸਕੀ ਸੁਧਾਰਾਂ ਸਮੇਤ ਬੁਨਿਆਦੀ ਢਾਂਚੇ ਦਾ ਵਿਕਾਸ, ਸਵੱਛਤਾ ਤੇ ਟ੍ਰੈਫਿਕ ਵਿਵਸਥਾ ‘ਚ ਸੁਧਾਰ, ਨੌਜਵਾਨ ਤੇ ਮਹਿਲਾ ਸਸ਼ਕਤੀਕਰਨ, ਨਸ਼ਾ ਮੁਕਤੀ, ਸਿੱਖਿਆ ਤੇ ਸਿਹਤ ਸੰਭਾਲ ਵੀ ਉਨ੍ਹਾਂ ਦੇ ਮੁੱਖ ਏਜੰਡੇ ਹੋਣਗੇ। ਜਦਕਿ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਿਜੀ ਮੋਨੀਟਰਿੰਗ ਵੀ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਨਬਜ਼ ਪਛਾਣ ਕੇ ਲੋਕਾਂ ਦੇ ਦੁਖ ਦਰਦ ਦੂਰ ਕਰਨਾ ਤਰਜੀਹ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਤੇ ਰੰਗਲਾ ਪੰਜਾਬ ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਸਮੇਤ ਮੁੱਖ ਮੰਤਰੀ ਸਿਹਤ ਯੋਜਨਾ ਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਘਰ-ਘਰ ਤੱਕ ਪੁੱਜਦਾ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ‘ਚ ਸ਼ਾਮਲ ਹੈ। ਜਦਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਵਾਉਣ ਲਈ ਵੀ ਉਹ ਉਚੇਚੇ ਯਤਨ ਕਰਨਗੇ।ਉਨ੍ਹਾਂ ਕਿਹਾ ਕਿ ਲੋਕ ਭਲਾਈ ਲਈ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦਾ ਵੀ ਰੈਡ ਕਰਾਸ ਰਾਹੀਂ ਸਹਿਯੋਗ ਲਿਆ ਜਾਵੇਗਾ।

ਕਿਹਾਜ਼ਿਲ੍ਹੇ ਚ ਪ੍ਰਸ਼ਾਸਕੀ ਸੁਧਾਰਬੁਨਿਆਦੀ ਢਾਂਚੇ ਦਾ ਵਿਕਾਸਟ੍ਰੈਫਿਕਸਵੱਛਤਾਨੌਜਵਾਨ ਤੇ ਮਹਿਲਾ ਸਸ਼ਕਤੀਕਰਨਨਸ਼ਾ ਮੁਕਤੀਸਿੱਖਿਆ ਤੇ ਸਿਹਤ ਸੰਭਾਲ ਵੀ ਹੋਣਗੇ ਮੁੱਖ ਏਜੰਡੇ

ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋ ਕੇ ਹੋ ਕੇ ਸਰਬੱਤ ਦੇ ਭਲੇ ਸਮੇਤ ਜ਼ਿਲ੍ਹੇ ਦੀ ਖੁਸ਼ਹਾਲੀ, ਚੜ੍ਹਦੀਕਲਾ, ਤਰੱਕੀ ਤੇ ਸੁਖ-ਸਮ੍ਰਿਧੀ ਦੀ ਅਰਦਾਸ ਕੀਤੀ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਗੜ੍ਹੀ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਤੇ ਮੈਨੇਜਰ ਭਾਗ ਸਿੰਘ ਨੇ ਸਿਰੋਪਾਓ ਦਿੱਤਾ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੀ ਮੰਦਰ ਪੁਜਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮਾਤਾ ਦੀ ਚੁਨਰੀ ਤੇ ਪਰਸ਼ਾਦਿ ਦਿੱਤਾ।

ਪਹਿਲੇ ਦਿਨ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਕੇ ਡੀਸੀ ਦਫਤਰ ਆਏ ਲੋਕਾਂ ਨਾਲ ਵੀ ਉਹਨਾਂ ਦੇ ਮਸਲਿਆਂ ਬਾਰੇ ਕੀਤੀ ਗੱਲਬਾਤ

ਜਿਕਰਯੋਗ ਹੈ ਕਿ 2014 ਬੈਚ ਦੇ ਯੂ.ਪੀ.ਐਸ.ਸੀ. ‘ਚ 28ਵੇਂ ਰੈਂਕ ਵਾਲੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ ਤੋਂ ਐਮ.ਬੀ.ਬੀ.ਐਸ. ਪਾਸ ਕੀਤੀ ਹੈ। ਇਸ ਤੋਂ ਪਹਿਲਾਂ ਉਹ ਜਲੰਧਰ, ਫਾਜ਼ਿਲਕਾ ਤੇ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਸਮੇਤ ਏਡੀਸੀ ਮੋਹਾਲੀ ਤੇ ਅੰਮ੍ਰਿਤਸਰ ਅਤੇ ਐਸ ਡੀ ਐਮ ਵਜੋਂ ਹੁਸ਼ਿਆਰਪੁਰ ਵਿਖੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ 25 ਸਾਲ ਪਹਿਲਾਂ 2001 ‘ਚ ਅੱਠਵੀਂ ਜਮਾਤ ਫ਼ਿਰੋਜ਼ਪੁਰ ਜ਼ਿਲ੍ਹੇ ‘ਚੋਂ 97 ਫੀਸਦੀ ਅੰਕਾਂ ਨਾਲ ਪਹਿਲੇ ਸਥਾਨ ‘ਤੇ ਰਹਿਕੇ ਪਾਸ ਕਰਦਿਆਂ ਹੀ ਡਿਪਟੀ ਕਮਿਸ਼ਨਰ ਬਣਨ ਦਾ ਸੁਪਨਾ ਲੈ ਲਿਆ ਸੀ।

ਲਾਲ ਬਹਾਦਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕੈਡਮੀ ਮਸੂਰੀ ਤੋਂ ਗੋਲਡ ਮੈਡਿਸਲਟ ਡਾ. ਹਿਮਾਂਸ਼ੂ ਅਗਰਵਾਲ ਨੈਸ਼ਨਲ ਅਵਾਰਡੀ ਹੋਣ ਸਮੇਤ ਦੋ ਵਾਰ ਬਿਹਤਰ ਜ਼ਿਲ੍ਹਾ ਚੋਣ ਅਫ਼ਸਰ ਦੇ ਮਾਣ ਨਾਲ ਸਨਮਾਨਤ ਹੋਣ ਤੋਂ ਇਲਾਵਾ ਇਨਵੈਸਟ ਪੰਜਾਬ ‘ਚ ਸਟੇਟ ਅਵਾਰਡ ਨਾਲ ਵੀ ਸਨਮਾਨਤ ਹੋ ਚੁੱਕੇ ਹਨ। ਜਦਕਿ ਪਿਛਲੇ ਵਰ੍ਹੇ ਭਾਰਤ-ਪਾਕਿ ਜੰਗ ਦੌਰਾਨ ਚੀਫ਼ ਆਫ਼ ਆਰਮੀ ਸਟਾਫ਼ ਵੱਲੋਂ ਵੀ ਬਿਹਤਰ ਸੇਵਾਵਾਂ ਨਿਭਾਉਣ ਬਦਲੇ ਡਾ. ਹਿਮਾਂਸ਼ੂ ਅਗਰਵਾਲ ਨੂੰ ਵਿਸ਼ੇਸ ਤੌਰ ‘ਤੇ ਸਨਮਾਨਤ ਕੀਤਾ ਗਿਆ ਸੀ।

ਅੱਜ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮਾਤਾ ਸ੍ਰੀਮਤੀ ਸ਼ਕੁੰਤਲਾ ਅਗਰਵਾਲ ਤੇ ਪਿਤਾ ਸ੍ਰੀ ਸੁਰਿੰਦਰ ਅਗਰਵਾਲ ਸਮੇਤ ਪੁੱਤਰੀ ਇਸ਼ਾ ਅਗਰਵਾਲ ਵੀ ਮੌਜੂਦ ਸਨ। ਡਾ. ਹਿਮਾਂਸ਼ੂ ਅਗਰਵਾਲ ਦੇ ਸੁਪਤਨੀ ਕੋਮਲ ਮਿੱਤਲ ਵੀ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਤੇ ਉਹ ਸਾਹਿਬਜਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਡਿਪਟੀ ਕਮਿਸ਼ਨਰ ਹਨ।

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲੇ ਜਾਣ ਮੌਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ ਤੇ ਸਿਮਰਪ੍ਰੀਤ ਕੌਰ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮਜ ਨਮਨ ਮਾਰਕੰਨ, ਰਿਚਾ ਗੋਇਲ, ਕਾਲਾ ਰਾਮ ਕਾਂਸਲ, ਹਰਜੋਤ ਕੌਰ ਮਾਵੀ, ਏ.ਪੀ.ਐਸ. ਸੋਮਲ, ਗੁਰਦੇਵ ਸਿੰਘ ਤੇ ਜ਼ਿਲ੍ਹਾ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਡੀ.ਸੀ. ਦਫ਼ਤਰ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ।

ਡਾ. ਅਗਰਵਾਲ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਖੇਪ ਬੈਠਕ ਕੀਤੀ ਅਤੇ ਮਹੱਤਵਪੂਰਨ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਦਿਆਂ ਡੀਸੀ ਦਫਤਰ ਆਏ ਸਥਾਨਕ ਵਾਸੀਆਂ ਨਾਲ ਵੀ ਉਹਨਾਂ ਦੇ ਮਸਲਿਆਂ ਬਾਰੇ ਗੱਲਬਾਤ ਕੀਤੀ।

ਨਵੇਂ ਡਿਪਟੀ ਕਮਿਸ਼ਨਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ‘ਤੇ ਪਟਿਆਲਾ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।

*******

ਫੋਟੋ ਕੈਪਸ਼ਨ: ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੋਏ 2014 ਬੈਚ ਦੇ ਆਈ.ਏ.ਐਸ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments