Home ਪੰਜਾਬ ਆਪ’ ਨੇ ਮਹਿਲਾਵਾਂ ਨੂੰ ਦਿੱਤੀ ਸਭ ਤੋਂ ਵੱਧ ਨੁਮਾਇੰਦਗੀ, ਵਿਰੋਧੀਆਂ ਦਾ ਕੋਈ...

ਆਪ’ ਨੇ ਮਹਿਲਾਵਾਂ ਨੂੰ ਦਿੱਤੀ ਸਭ ਤੋਂ ਵੱਧ ਨੁਮਾਇੰਦਗੀ, ਵਿਰੋਧੀਆਂ ਦਾ ਕੋਈ ਮੁਕਾਬਲਾ ਨਹੀਂ: ਮੀਤ ਹੇਅਰ

0

ਸੰਗਰੂਰ:10 ਅਪ੍ਰੈਲ 2026 (ਛਤਰਪਾਲ ਸਿੰਘ): ਕੈਬਨਿਟ ਮੰਤਰੀ ਅਤੇ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਿਲਾ ਸਸ਼ਕਤੀਕਰਨ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਆਮ ਆਦਮੀ ਪਾਰਟੀ (ਆਪ) ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਜਿੰਨੀ ਨੁਮਾਇੰਦਗੀ ‘ਆਪ’ ਨੇ ਔਰਤਾਂ ਨੂੰ ਦਿੱਤੀ ਹੈ, ਉਹ ਮਿਸਾਲੀ ਹੈ।

ਪਰਿਵਾਰਵਾਦ ਤੋਂ ਉੱਪਰ ਉੱਠ ਕੇ ਦਿੱਤੀ ਪਛਾਣ

ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੀਤ ਹੇਅਰ ਨੇ ਕਿਹਾ ਕਿ ਪਹਿਲਾਂ ਮਹਿਲਾਵਾਂ ਸਿਰਫ਼ ਆਪਣੇ ਪਰਿਵਾਰਕ ਪਿਛੋਕੜ ਕਾਰਨ ਸਿਆਸਤ ਵਿੱਚ ਆਉਂਦੀਆਂ ਸਨ, ਪਰ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੀਆਂ ਮਹਿਲਾਵਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਉਨ੍ਹਾਂ ਦੀ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਨੇ ਸੰਗਰੂਰ ਦੀ ਵਿਧਾਇਕਾ ਅਤੇ ਹੋਰ ਮਹਿਲਾ ਆਗੂਆਂ ਦੀ ਮਿਹਨਤ ਦਾ ਵਿਸ਼ੇਸ਼ ਜ਼ਿਕਰ ਕੀਤਾ।

ਸੀਟਾਂ ਦੀ ਹੱਦਬੰਦੀ ‘ਤੇ ਰੱਖਿਆ ਪੱਖ

ਲੋਕ ਸਭਾ ਸੀਟਾਂ ਵਧਾਉਣ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੀਟਾਂ ਦਾ ਵਾਧਾ ਆਬਾਦੀ ਦੇ ਅਨੁਪਾਤ (ਰੇਸ਼ੋ) ਮੁਤਾਬਕ ਹੋਣਾ ਚਾਹੀਦਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜਨਸੰਖਿਆ ‘ਤੇ ਕਾਬੂ ਪਾਉਣ ਵਾਲੇ ਅਤੇ ਤਰੱਕੀ ਕਰਨ ਵਾਲੇ ਸੂਬਿਆਂ ਨੂੰ ਇਸ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਵਿਕਾਸ ਕੀਤਾ ਹੈ ਅਤੇ ਇਸ ਦੀ ਨੁਮਾਇੰਦਗੀ ਵੀ ਉਸੇ ਅਨੁਸਾਰ ਹੋਣੀ ਚਾਹੀਦੀ ਹੈ।

Exit mobile version