Home ਪਟਿਆਲਾ ਅਪਡੇਟ ਪਿੰਡ ਸ਼ਾਮਲਾ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ-ਕਾਂਗਰਸ ਪਾਰਟੀ ਵਿੱਚ ਦਿੱਤਾ...

ਪਿੰਡ ਸ਼ਾਮਲਾ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ-ਕਾਂਗਰਸ ਪਾਰਟੀ ਵਿੱਚ ਦਿੱਤਾ ਜਾਵੇਗਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ – ਮੋਹਿਤ ਮੋਹਿੰਦਰਾ

0
ਮੋਹਿਤ ਮੋਹਿੰਦਰਾ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰਾਂ ਨੇ ‘ਆਪ’ ਛੱਡ ਕਾਂਗਰਸ ਦਾ ਪੱਲਾ ਫੜਿਆ

ਪਟਿਆਲਾ 11 ਅਪ੍ਰੈਲ (ਛਤਰਪਾਲ ਸਿੰਘ):  ਪਟਿਆਲਾ ਦੇ ਨੇੜਲੇ ਪਿੰਡ ਸ਼ਾਮਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸੰਗਠਨਾਤਮਕ ਝਟਕਾ ਲੱਗਾ, ਜਦੋਂ ਪਿੰਡ ਦੇ ਕਈ ਪ੍ਰਮੁੱਖ ਪਰਿਵਾਰ ਅਤੇ ਸਰਗਰਮ ਵਰਕਰ ‘ਆਪ’ ਦੀਆਂ ਨੀਤੀਆਂ ਤੋਂ ਤੰਗ ਆ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਮੋਹਿਤ ਮੋਹਿੰਦਰਾ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਪਾਰਟੀ ਦੇ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ।

ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਗਪਾਲ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਹਰਮੀਤ ਸਿੰਘ, ਗੁਰਪਾਲ ਸਿੰਘ, ਗੁਰਮੇਲ ਸਿੰਘ, ਕੁਲਜੀਤ ਸਿੰਘ, ਮਹਿੰਦਰ ਕੌਰ, ਕੌਸ਼ੱਲਿਆ ਦੇਵੀ, ਗੁਰਵਿੰਦਰ ਸ਼ਰਮਾ, ਹਰਦੀਪ ਸ਼ਰਮਾ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ ਅਤੇ ਬੇਅੰਤ ਕੌਰ ਸਮੇਤ ਕਈ ਹੋਰ ਸਾਥੀ ਸ਼ਾਮਲ ਹਨ।

ਇਸ ਮੌਕੇ ਸ਼ਾਮਲ ਹੋਣ ਵਾਲੇ ਮੈਂਬਰਾਂ ਦਾ ਸਵਾਗਤ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਮੌਜੂਦਾ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਾਮਲਾ ਦੇ ਇਨ੍ਹਾਂ ਪਰਿਵਾਰਾਂ ਨੇ ਕਾਂਗਰਸ ਦੀ ਲੋਕ-ਪੱਖੀ ਵਿਚਾਰਧਾਰਾ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਇਨ੍ਹਾਂ ਸਾਰੇ ਮੈਂਬਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਇਨ੍ਹਾਂ ਦੀ ਰਾਏ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ।

ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਰਹਿ ਕੇ ਦੇਖ ਲਿਆ ਹੈ, ਉੱਥੇ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਹਿਤ ਮੋਹਿੰਦਰਾ ਦੀ ਮਿਹਨਤ ਅਤੇ ਪਟਿਆਲਾ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦੇਖਦੇ ਹੋਏ ਅੱਜ ਉਹ ਕਾਂਗਰਸ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਇਲਾਕੇ ਦੇ ਕਈ ਹੋਰ ਪਤਵੰਤੇ ਸੱਜਣ ਅਤੇ ਕਾਂਗਰਸੀ ਵਰਕਰ ਵੀ ਹਾਜ਼ਰ ਸਨ।

Exit mobile version