ਪਟਿਆਲਾ 11 ਅਪ੍ਰੈਲ: ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦਸਿਆ ਕਿ ਖੇਤੀਬਾੜੀ ਕਿਸਾਨ ਅਤੇ ਭਲਾਈ ਵਿਭਾਗ ਵੱਲੋਂ ਪੀ.ਐਮ.ਕਿਸਾਨ ਨਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸ਼ਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ ਆਈ.ਡੀ. ਬਣਾਉਣਾ ਲਾਜਮੀ ਕਰ ਦਿੱਤਾ ਗਿਆ ਹੈ। ਫਾਰਮਰ ਰਜਿਸਟਰੀ ਦਾ ਮੁੱਖ ਮੰਤਵ ਕਿਸਾਨ ਦਾ ਇੱਕ ਕੇਂਦਰੀ ਡਾਟਾ ਬੇਸ ਤਿਆਰ ਕਰਨਾ ਹੈ ਜ਼ੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਯੋਗ ਕਿਸਾਨ ਤੱਕ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਹਨਾਂ ਕਿਹਾ ਕਿ ਭਵਿੱਖ ਵਿਚ ਪੀ.ਐਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਅਹਿਮ ਯੋਗਦਾਨ ਪਾਏਗੀ। ਇਸ ਲਈ ਹਰੇਕ ਰਜਿਸਟਰਡ ਕਿਸਾਨ ਨੂੰ ਵਿਲੱਖਣ ਪਛਾਣ ਨੰਬਰ ਮਿਲੇਗਾ ਜ਼ੋ ਕਿ ਉਹਨਾਂ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜ਼ੋ ਵੈਰੀਫਿਕੇਸ਼ਨ ਅਤੇ ਜਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੌਖਾ ਬਣਾਇਆ ਜਾ ਸਕੇ। ਇਸ ਲਈ ਲਾਭਪਾਤਰੀ ਕਿਸਾਨ ਆਪਣੇ ਕਾਮਨਸਰਵਿਸ ਸੈਂਟਰ ਵਿਖੇ ਆਪਣਾ ਆਧਾਰ ਕਾਰਡ ਅਤੇ ਫਰਦ ਲੈ ਕੇ ਜਾਣ ਅਤੇ ਬਿਨ੍ਹਾਂ ਕਿਸੇ ਦੇਰੀ ਤੋਂ ਰਜਿਸਟਰੀ ਕਰਵਾਉਣ। ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ (97791—60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805—60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (70092—27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589—00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (73070—59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883—12299) ਨਾਲ ਸਪੰਰਕ ਕਰ ਸਕਦੇ ਹਨ।
ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ, ਪਟਿਆਲਾ
RELATED ARTICLES









