Homeਪਟਿਆਲਾ ਅਪਡੇਟਪਟਿਆਲਾ: ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ; ਮੇਅਰ ਕੁੰਦਨ ਗੋਗੀਆ...

ਪਟਿਆਲਾ: ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ; ਮੇਅਰ ਕੁੰਦਨ ਗੋਗੀਆ ਤੇ ਚੇਅਰਮੈਨ ਘੁੰਮਣ ਨੇ ਦਿੱਤੀ ਹਰੀ ਝੰਡੀ

ਪਟਿਆਲਾ (11 ਅਪ੍ਰੈਲ): ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਪਟਿਆਲਾ ਵਿਖੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਵੱਲੋਂ ਇੱਕ ਸ਼ਾਨਦਾਰ ਮਿੰਨੀ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਨੂੰ ਮੇਅਰ ਪਟਿਆਲਾ ਕੁੰਦਨ ਗੋਗੀਆ ਅਤੇ ਬਲਾਕ ਸਮੰਤੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨੇ ਸਾਂਝੇ ਤੌਰ ‘ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

550 ਵਿਦਿਆਰਥੀਆਂ ਨੇ ਭਰੀ ਉਤਸ਼ਾਹ ਨਾਲ ਦੌੜ

ਸਕੂਲ ਦੀ ਪ੍ਰਿੰਸੀਪਲ ਰੇਖਾ ਗੁਪਤਾ, ਉਮੰਗ ਵੈਲਫ਼ੇਅਰ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਅਤੇ ਤਾਇਕਵਾਂਡੋ ਕੋਚ ਸਤਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਮੈਰਾਥਨ ਵਿੱਚ ਲਗਭਗ 550 ਵਿਦਿਆਰਥੀਆਂ ਨੇ ਭਾਗ ਲਿਆ। ਇਹ ਦੌੜ ਫੈਡਰਲ ਮੁਗਲ ਫੈਕਟਰੀ ਬਹਾਦਰਗੜ੍ਹ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਾਹਿਬ ਮਹਿਮਦਪੁਰ ਵਿਖੇ ਜਾ ਕੇ ਸਮਾਪਤ ਹੋਈ।

ਸ਼ਲਾਘਾਯੋਗ ਸਹਿਯੋਗ ਅਤੇ ਉਪਰਾਲਾ

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਸੁਸ਼ੀਲਾ ਦੇਵੀ ਸਕੂਲ, ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਫੈਡਰਲ ਮੁਗਲ ਵੱਲੋਂ ਦਿੱਤਾ ਗਿਆ ਸਹਿਯੋਗ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਨੇ ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਉਪਰਾਲੇ ਕਰਨ ਦੀ ਅਪੀਲ ਕੀਤੀ ਤਾਂ ਜੋ ਨਵੀਂ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਹੋ ਸਕੇ।

ਵਿਰਸੇ ਅਤੇ ਇਤਿਹਾਸ ਨਾਲ ਸਾਂਝ

ਮੈਰਾਥਨ ਦੀ ਸਮਾਪਤੀ ਮੌਕੇ ਗੁਰਦੁਆਰਾ ਮਹਿਮਦਪੁਰ ਦੇ ਮੈਂਬਰ ਭਾਈ ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਸ਼ਾਨਾਮੱਤੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਸਾਖੀ ਸਾਡੇ ਸੰਸਕਾਰਾਂ ਅਤੇ ਅਮੀਰ ਵਿਰਸੇ ਦਾ ਪ੍ਰਤੀਕ ਹੈ।

ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ

ਸਮਾਗਮ ਦੌਰਾਨ ਸਕੂਲ ਟਰਸਟੀ ਕੁਨਾਲ ਅਗਰਵਾਲ, ਡਾਇਰੈਕਟਰ ਐਚ.ਆਰ. ਯੋਗੇਸ਼ ਗੁਪਤਾ, ਪਲਾਂਟ ਮੈਨੇਜਰ ਦਲਜੀਤ ਸਿੰਘ ਗੁਜਰਾਲ, ਸਮੀਰ ਚਾਂਦੇਲ, ਜਗਵਿੰਦਰ ਕੁਮਾਰ, ਪ੍ਰੋਫੈਸਰ ਸ਼ਵਿੰਦਰ ਸਿੰਘ, ਸਤਨਾਮ ਸਿੰਘ ਸਨੌਰ, ਐਡਵੋਕੇਟ ਯੋਗੇਸ਼ ਪਾਠਕ ਅਤੇ ਪ੍ਰਭਜੋਤ ਸਿੰਘ ਪੁੰਨੂ ਸਮੇਤ ਕਈ ਮਾਣਯੋਗ ਸ਼ਖਸੀਅਤਾਂ ਹਾਜ਼ਰ ਸਨ।

ਸਕੂਲ ਪ੍ਰਬੰਧਕਾਂ ਨੇ ਭਵਿੱਖ ਵਿੱਚ ਵੀ ਬੱਚਿਆਂ ਦੀ ਸਿਹਤਮੰਦ ਜੀਵਨਸ਼ੈਲੀ ਲਈ ਅਜਿਹੇ ਪ੍ਰੋਗਰਾਮ ਉਲੀਕਣ ਦਾ ਵਾਅਦਾ ਕਰਦਿਆਂ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਫੋਟੋ: ਸੁਸ਼ੀਲਾ ਦੇਵੀ ਸਕੂਲ ਵੱਲੋਂ ਕਰਵਾਈ ਗਈ ਮਿੰਨੀ ਮੈਰਾਥਨ ਨੂੰ ਹਰੀ ਝੰਡੀ ਦਿੰਦੇ ਹੋਏ ਮੁੱਖ ਮਹਿਮਾਨ, ਸਕੂਲ ਪ੍ਰਬੰਧਕ ਅਤੇ ਹੋਰ ਪਤਵੰਤੇ ਸੱਜਣ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments