Homeਪਟਿਆਲਾ ਅਪਡੇਟਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਸਮੁੱਚੇ ਪੰਥ ਨੂੰ ਦਿੱਤੀ ਖਾਲਸਾ ਸਾਜਨਾ...

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਸਮੁੱਚੇ ਪੰਥ ਨੂੰ ਦਿੱਤੀ ਖਾਲਸਾ ਸਾਜਨਾ ਦਿਵਸ ਦੀ ਵਧਾਈ 

ਖਾਲਸਾ ਸਾਜਨਾ ਦੀਵਸ ਮੋਕੇ ਸਮੁੱਚੀਆਂ ਪੰਥਕ ਧਿਰਾਂ ਵਡੇਰੇ ਹਿੱਤਾਂ ਲਈ ਇਕੋ ਕੇਸਰੀ ਨਿਸ਼ਾਨ ਹੇਠ ਇਕਜੁੱਟ ਹੋਣ : ਪ੍ਰੋ. ਬਡੂੰਗਰ

ਪਟਿਆਲਾ, 14 ਅਪ੍ਰੈਲ(ਹਰਸ਼ਲੀਨ ਸਿੰਘ)
ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ
ਖਾਲਸਾ ਪੰਥ ਦੇ 328ਵੇਂ ਸਾਜਨਾ ਅਤੇ ਸਿਰਜਨਾ ਦਿਵਸ ਦੀਆਂ ਹਾਰਦਿਕ ਮੁਬਾਰਕਾਂ ਦਿੰਦਿਆਂ ਸਮੁੱਚੀਆਂ ਪੰਥਕ ਧਿਰਾਂ ਨੂੰ ਆਪਣੇ ਨਿਜੀ ਮੱਤ-ਭੇਦ ਭੁਲਾਕੇ ਵਡੇਰੇ ਪੰਥਕ ਹਿਤਾਂ ਲਈ ਇਕੋ ਕੇਸਰੀ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ ਤਾਂ ਜੋ ਜੋ ਪੰਜਾਬ ਦੀਆਂ ਢੇਰ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਖਾਲਸਾ ਸਜਾ ਕੇ ਇਕ ਨਵਾਂ ਇਤਿਹਾਸ ਸਿਰਜਿਆ ਸੀ । ਉਨ੍ਹਾਂ ਕਿਹਾ ਕਿ ਵਿਸਾਖੀ ਵਾਲੇ ਦਿਨ ਹਜ਼ਾਰਾਂ ਸਿੱਖ ਸੰਗਤ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋ ਸਾਰੀ ਸੰਗਤ ਨੂੰ ਕਿਹਾ ਗਿਆ ਸੀ ਕਿ ਕੋਈ ਅਜਿਹਾ ਪਿਆਰਾ ਸਿੱਖ ਹੈ, ਜਿਹੜਾ ਇਸ ਵੇਲੇ ਆਪਣਾ ਸਿਰ ਭੇਟ ਕਰਨ ਲਈ ਤਿਆਰ ਹੋਵੇ ਤੇ ਇਸ ਮੌਕੇ ਤੇ ਗੁਰੂ ਸਾਹਿਬ ਨੂੰ ਪੰਜ ਸਿੰਘ ਸਿਰ ਦੇਣ ਲਈ ਅੱਗੇ ਆਏ, ਜਿਨ੍ਹਾਂ ਨੂੰ ਬਾਅਦ ਵਿੱਚ ਗੁਰੂ ਸਾਹਿਬ ਵੱਲੋਂ ਅਮ੍ਰਿਤ ਦੀ ਦਾਤ ਬਖਸ਼ ਕੇ ਪੰਜਾਂ ਪਿਆਰਿਆਂ ਦਾ ਖਿਤਾਬ ਦਿੱਤਾ ਅਤੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਤੇ ਉਨ੍ਹਾਂ ਪੰਜ ਸਿੰਘਾਂ ਜੋ ਅੰਮ੍ਰਿਤ ਛੱਕ ਕੇ ਸਿੰਘ ਸਚੇ ਸਨ ਉਨਾਂ ਵੱਲੋਂ ਖੁਦ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ, ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਵੱਲੋਂ ਵਿਸਾਖੀ ਮੌਕੇ ਖਾਲਸਾ ਸਾਜਨਾ ਦਿਵਸ ਨੂੰ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਨੂੰ ਧਾਰਮਿਕ ਦਿਹਾੜੇ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments