Homeਪੰਜਾਬਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ

ਚੰਗਾਲੀਵਾਲਾ-ਖੋਖਰ ਕਲਾਂ ਸੜਕ ਦਾ ਉਦਘਾਟਨ; ਸੰਗਤਪੁਰਾ-ਚੰਗਾਲੀਵਾਲਾ ਅਤੇ ਅੜਕਵਾਸ-ਚੰਗਾਲੀਵਾਲਾ ਸੜਕਾਂ ਸਮੇਤ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ

ਲਹਿਰਾ/ਦਿੜ੍ਹਬਾ, 15 ਅਪ੍ਰੈਲ, 2026: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਅੰਦਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਤਹਿਤ ਕਰੀਬ 10 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਅਤੇ ਸ਼ੁਰੂਆਤ ਕੀਤੀ ਗਈ।

ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਚੰਗਾਲੀਵਾਲਾ ਤੋਂ ਖੋਖਰ ਕਲਾਂ ਤੱਕ ਕਰੀਬ 2.20 ਕਿਲੋਮੀਟਰ ਲੰਮੀ ਸੜਕ, ਜੋ ਕਿ ਲਗਭਗ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਦਾ ਉਦਘਾਟਨ ਕੀਤਾ ਗਿਆ। ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਕਨੈਕਟਿਵਿਟੀ ਹੋਰ ਮਜ਼ਬੂਤ ਹੋਵੇਗੀ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪਿੰਡ ਸੰਗਤਪੁਰਾ ਤੋਂ ਚੰਗਾਲੀਵਾਲਾ ਤੱਕ ਕਰੀਬ 3.5 ਕਿਲੋਮੀਟਰ ਲੰਮੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ, ਜਿਸ ‘ਤੇ ਲਗਭਗ 1.65 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਪ੍ਰਦਾਨ ਕਰੇਗੀ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਪਿੰਡ ਅੜਕਵਾਸ ਤੋਂ ਚੰਗਾਲੀਵਾਲਾ ਤੱਕ ਕਰੀਬ 3 ਕਿਲੋਮੀਟਰ ਲੰਮੀ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ, ਜਿਸ ‘ਤੇ ਲਗਭਗ 58 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸੜਕਾਂ ਦੀ ਮੁਰੰਮਤ ਨਾਲ ਲੋਕਾਂ ਨੂੰ ਬਿਹਤਰ ਸੜਕ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਸ ਮੌਕੇ ਉਨ੍ਹਾਂ ਸੁਨਾਮ-ਜਾਖਲ ਰੋਡ ਤੋਂ ਗੋਬਿੰਦਗੜ੍ਹ ਜੇਜੀਆਂ ਰਾਹੀਂ ਖੋਖਰ ਕਲਾਂ ਅਤੇ ਖੋਖਰ ਖੁਰਦ ਤੱਕ ਕਰੀਬ 7.27 ਕਿਲੋਮੀਟਰ ਲੰਮੀ ਸੜਕ ਨੂੰ 5 ਕਰੋੜ 45 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ 1 ਕਰੋੜ 33 ਲੱਖ ਰੁਪਏ ਨਾਲ ਖੋਖਰ ਤੋਂ ਨੰਗਲਾ ਤੱਕ 2.81 ਕਿਲੋਮੀਟਰ ਸੜਕ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਖੋਖਰ ਕਲਾਂ ਅਤੇ ਖੋਖਰ ਖੁਰਦ ਦੀ ਫਿਰਨੀ ਦੇ ਕੰਮਾਂ ਦੀ ਵੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਧੀਆ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।

ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ, ਪਿੰਡ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments