Homeਪੰਜਾਬਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਹਿਤ ਚੁੱਕਿਆ ਪਹਿਲਾ ਕਦਮ

ਹਲਕਾ ਲਹਿਰਾਗਾਗਾ ਦੀ ਆਰਥਿਕਤਾ ਨੂੰ ਵੀ ਮਿਲੇਗਾ ਵੱਡਾ ਹੁਲਾਰਾ

ਲਹਿਰਾਗਾਗਾ, 15 ਅਪ੍ਰੈਲ, 2026: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਤੇ ਕਸਬਿਆਂ ਨੂੰ ਲਾਭ ਹੋਵੇਗਾ।

ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ। ਇਸ ਉਪਰਾਲੇ ਨਾਲ ਲਹਿਰਾਗਾਗਾ ਦੀ ਪਛਾਣ ਹੁਣ ਸੰਗਰੂਰ ਤਕ ਨਹੀਂ ਪੂਰੀ ਦੁਨੀਆਂ ਵਿੱਚ ਸਥਾਪਤ ਹੋਵੇਗੀ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਦੱਸਿਆ ਕਿ ਇਸ ਸਿਹਤ ਸੰਸਥਾ ਨੂੰ ਕਿਸੇ ਵੀ ਰੂਪ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦਾ ਫਰਜ਼ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣ, ਇਸੇ ਤਹਿਤ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਨੂੰ ਸੌਂਪੀਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਸਿਰਫ ਮਨੁੱਖਤਾ ਦੀ ਸੇਵਾ ਹੈ ਨਾ ਕਿ ਮੁਨਾਫ਼ਾ ਕਮਾਉਣਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰ ਕੇ ਕੀਤੇ ਯਤਨਾਂ ਸਦਕਾ
ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ ਨੂੰ ਕਵਰ ਕਰੇਗਾ ਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚੱਲਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਕਦੇ ਇਸ ਖੇਤਰ ਵਿੱਚ ਮਾਹਰ ਡਾਕਟਰਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਕਮੀ ਸੀ ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਥੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਸਥਾਪਤ ਕਰ ਰਹੀ ਹੈ। ਇਸ ਨਾਲ ਇਸ ਖੇਤਰ ਨੂੰ ਨਾ ਸਿਰਫ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ, ਸਗੋਂ ਇਸ ਸਮੁੱਚੇ ਹਲਕੇ ਦਾ ਵੱਡੇ ਪੱਧਰ ਉੱਤੇ ਆਰਥਿਕ ਵਿਕਾਸ ਹੋਵੇਗਾ ਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸਿਹਤ ਮੰਤਰੀ ਵੱਲੋਂ ਇਸ ਕਮਿਊਨਿਟੀ ਹੈਲਥ ਸੈਂਟਰ ਵਿਖੇ ਸੇਵਾਵਾਂ ਨਿਭਾਉਣ ਵਾਲੇ ਸਪੈਸ਼ਲਿਸਟ ਡਾਕਟਰਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਪ੍ਰੋਜੈਕਟ ਨੂੰ ਇੱਥੇ ਤਕ ਲੈ ਕੇ ਆਉਣ ਲਈ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਹੁਤ ਸਹਿਯੋਗ ਰਿਹਾ, ਜਿਸ ਲਈ ਉਹ ਉਹਨਾਂ ਦੇ ਧੰਨਵਾਦੀ ਹਨ।

ਸ਼੍ਰੀ ਗੋਇਲ ਨੇ ਦੱਸਿਆ ਕਿ ਅਗਲੇ ਸਾਲ ਮੈਡੀਕਲ ਕਾਲਜ ਵਿਖੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ-ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤੀ ਵਾਰ ਇਸ ਖੇਤਰ ਨਾਲ ਸਬੰਧਤ ਵਿਦਿਆਰਥੀ, ਜਿਹੜੇ ਬਹੁਤ ਕਾਬਲ ਹੁੰਦੇ ਸਨ ਪਰ ਸਹੂਲਤਾਂ ਦੀ ਘਾਟ ਕਰ ਕੇ ਉਹ ਡਾਕਟਰ ਬਣਨ ਤੋਂ ਰਹਿ ਜਾਂਦੇ ਸਨ, ਪਰ ਹੁਣ ਉਹ ਵਿਦਿਆਰਥੀ ਆਪਣੇ ਸੁਫ਼ਨੇ ਸਾਕਾਰ ਕਰ ਸਕਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਭ ਤੋਂ ਅਹਿਮ ਗੱਲ ਇਹ ਹੈ ਕਿ ਪਹਿਲਾਂ ਐਮਰਜੈਂਸੀ ਸੇਵਾਵਾਂ ਦੀ ਘਾਟ ਕਾਰਨ ਕਈ ਵਾਰ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪੈ ਜਾਂਦੀ ਸੀ ਕਿਉਂਕਿ ਬਿਹਤਰ ਤੇ ਐਮਰਜੈਂਸੀ ਮੈਡੀਕਲ ਸਹੂਲਤਾਂ ਲਈ ਸੰਗਰੂਰ ਜਾਂ ਪਟਿਆਲਾ ਜਾਣਾ ਪੈਂਦਾ ਸੀ। ਸਮੇਂ ਸਿਰ ਉਥੇ ਨਾ ਪੁੱਜਣ ਕਾਰਨ ਲੋਕਾਂ ਦਾ ਜਾਨੀ ਨੁਕਸਾਨ ਹੋ ਜਾਂਦਾ ਸੀ। ਪਰ ਹੁਣ ਮੈਡੀਕਲ ਸਹੂਲਤਾਂ ਦੀ ਘਾਟ ਕਿਸੇ ਦੇ ਵੀ ਜਾਨੀ ਨੁਕਸਾਨ ਦਾ ਕਾਰਨ ਨਹੀਂ ਬਣੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ।ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ।

ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ।

ਇਸ ਮੌਕੇ ਜਨਹਿਤ ਟਰੱਸਟ ਦੇ ਚੇਅਰਮੈਨ ਡਾ. ਧਰਮਪਾਲ ਜੈਨ, ਟਰੱਸਟ ਮੈਂਬਰ ਡਾ. ਰਜਨੀਸ਼ ਜੈਨ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ,
ਸਿਵਲ ਸਰਜਨ ਡਾ. ਅਮਰਜੀਤ ਕੌਰ,ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਸ੍ਰੀ ਗੌਰਵ ਗੋਇਲ ਸਮੇਤ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments