Homeਪੰਜਾਬਐਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ ਨੇ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ ਨੇ ਮੰਡੀਆਂ ‘ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੰਗਰੂਰ, 15 ਅਪ੍ਰੈਲ, 2026: ਕਿਸਾਨਾਂ ਨੂੰ ਕਣਕ ਦੀ ਖਰੀਦ ਦੌਰਾਨ ਸਹੂਲਤਾਂ ਪ੍ਰਦਾਨ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਐਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ ਵੱਲੋਂ ਸਬ ਡਵੀਜ਼ਨ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਇਸ ਦੌਰੇ ਦੌਰਾਨ ਐਸ.ਡੀ.ਐਮ ਸਤੀਸ਼ ਚੰਦਰ ਨੇ ਪਿੰਡ ਘਾਬਦਾਂ, ਦੇਹਕਲਾਂ, ਦੁੱਗਾਂ, ਬਹਾਦੁਰਪੁਰ, ਬਡਰੁੱਖਾਂ, ਬਾਲੀਆਂ ਅਤੇ ਭਿੰਡਰਾਂ ਵਿਖੇ ਸਥਿਤ ਅਨਾਜ ਮੰਡੀਆਂ ਦਾ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਖਰੀਦ ਏਜੰਸੀਆਂ, ਆੜਤੀਆਂ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਾਣਕਾਰੀ ਪ੍ਰਾਪਤ ਕੀਤੀ।

ਉਨ੍ਹਾਂ ਮੰਡੀਆਂ ਵਿੱਚ ਆ ਰਹੀ ਫਸਲ ਦੀ ਖਰੀਦ ਪ੍ਰਕਿਰਿਆ, ਤੋਲ ਪ੍ਰਬੰਧ, ਸਟੋਰੇਜ ਵਿਵਸਥਾ, ਬਾਰਦਾਨਾ ਉਪਲਬਧਤਾ, ਪੀਣ ਵਾਲੇ ਪਾਣੀ, ਸਫਾਈ ਅਤੇ ਛਾਂ ਵਰਗੀਆਂ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਐਸ.ਡੀ.ਐਮ ਨੇ ਕਿਹਾ ਸਾਰੇ ਵਿਭਾਗਾਂ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਸਫਾਈ ਦੇ ਮਿਆਰ ਨੂੰ ਬਣਾਈ ਰੱਖਿਆ ਜਾਵੇ ਅਤੇ ਕਿਸਾਨਾਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਹਮੇਸ਼ਾਂ ਮੁਕੰਮਲ ਰੱਖਿਆ ਜਾਵੇ।

ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਮੰਡੀ ਪ੍ਰਬੰਧਕ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments