Homeਪੰਜਾਬਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਗਭਗ 20 ਕਰੋੜ 29 ਲੱਖ ਰੁਪਏ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਗਭਗ 20 ਕਰੋੜ 29 ਲੱਖ ਰੁਪਏ ਦੀ ਲਾਗਤ ਵਾਲੇ ਪੁਲ ਪ੍ਰੋਜੈਕਟਾਂ ਦੀ ਸ਼ੁਰੂਆਤ

*ਪਿੰਡ ਮੰਡਵੀ ਵਿਖੇ ਘੱਗਰ ਦਰਿਆ ਦੇ ਪੁਲ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ; ਪਿੰਡ ਫੂਲਦ ਵਿੱਚ ਨਵੇਂ ਪੁਲ ਦਾ ਨੀਂਹ ਪੱਥਰ ਰੱਖਿਆ

ਮੂਨਕ, 16 ਅਪ੍ਰੈਲ (ਮਨੋਜ ਵਰਮਾ): ਪੰਜਾਬ ਸਰਕਾਰ ਵੱਲੋਂ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਲਗਭਗ 20 ਕਰੋੜ 29 ਲੱਖ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਮਹੱਤਵਪੂਰਨ ਪੁਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।

ਇਸ ਦੌਰਾਨ ਪਿੰਡ ਮੰਡਵੀ ਵਿਖੇ ਲਗਭਗ 11 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਪੁਲ ਨੂੰ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਮੰਤਰੀ ਨੇ ਦੱਸਿਆ ਕਿ ਇਸ ਪੁਲ ਦੇ ਚੌੜੇ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਰਾਹਤ ਮਿਲੇਗੀ ਅਤੇ ਟ੍ਰੈਫਿਕ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਉੱਤੇ ਬਣਿਆ ਇਹ ਪੁਲ ਇਲਾਕੇ ਲਈ ਬਹੁਤ ਹੀ ਮਹੱਤਵਪੂਰਨ ਕੜੀ ਹੈ ਅਤੇ ਇਸ ਦੀ ਅਪਗ੍ਰੇਡੇਸ਼ਨ ਨਾਲ ਸੁਰੱਖਿਆ ਅਤੇ ਸਹੂਲਤ ਦੋਹਾਂ ਵਿੱਚ ਵਾਧਾ ਹੋਵੇਗਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਵੱਲੋਂ ਪਿੰਡ ਫੂਲਦ ਵਿਖੇ ਕਰੀਬ 8 ਕਰੋੜ 68 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਨਵੇਂ ਪੁਲ ਦੇ ਨਿਰਮਾਣ ਨਾਲ ਆਸ-ਪਾਸ ਦੇ ਕਈ ਪਿੰਡਾਂ ਨੂੰ ਸਿੱਧੀ ਅਤੇ ਸੁਚੱਜੀ ਕੁਨੈਕਟੀਵਿਟੀ ਮਿਲੇਗੀ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਹੋਰ ਸੁਖਾਲੀ ਬਣੇਗੀ।

ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਹਿੱਸੇ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੀ ਹੈ। ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੋਹਾਂ ਪ੍ਰੋਜੈਕਟਾਂ ਦੇ ਕੰਮ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।

ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀ, ਸਰਕਾਰੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments