Homeਪੰਜਾਬ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ

 ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ

ਡਿਪਟੀ ਕਮਿਸ਼ਨਰ ਸੰਗਰੂਰ ਨੇ ਨਾੜ ਸਾੜਨ ਖ਼ਿਲਾਫ਼ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾ

ਸੰਗਰੂਰ, 17 ਅਪ੍ਰੈਲ :(ਦੀਪਕ ਦੱਤਾ)

 

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਫਸਲੀ ਰਹਿੰਦ

ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਨੁੱਖੀ ਸਿਹਤ ‘ਤੇ ਵੀ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਅਤੇ ਹੋਰ ਵਿਕਲਪਕ ਤਰੀਕਿਆਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ।

ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਹਰੇਕ ਪਿੰਡ ਤੱਕ ਪਹੁੰਚ ਕਰਦਿਆਂ ਕਿਸਾਨਾਂ ਨੂੰ ਨਾੜ ਪ੍ਰਬੰਧਨ ਦੇ ਤਰੀਕਿਆਂ, ਸਰਕਾਰੀ ਸਕੀਮਾਂ ਅਤੇ ਨਾੜ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣਾ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜੀ. ਗੁਰਿੰਦਰ ਸਿੰਘ ਅਤੇ ਜੂਨੀਅਰ ਤਕਨੀਸ਼ੀਅਨ ਸ੍ਰੀ ਸੁਖਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments