Home ਪੰਜਾਬ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਪਿੰਡ ਭਲਵਾਨ ਦੇ...

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਪਿੰਡ ਭਲਵਾਨ ਦੇ ਸੈਂਕੜੇ ਲੋਕ ‘ਆਪ’ ਵਿੱਚ ਸ਼ਾਮਲ

0

ਭਲਵਾਨ/ਧੂਰੀ, 25 ਅਪ੍ਰੈਲ (ਜਗਦੇਵ ਰੰਚਨਾਂ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭਲਵਾਨ ਦੇ ਵੱਡੀ ਗਿਣਤੀ ਨਿਵਾਸੀਆਂ ਨੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਸਰਕਾਰ ਦੇ 4 ਸਾਲਾਂ ਦੇ ਕੰਮਾਂ ‘ਤੇ ਲੋਕਾਂ ਨੇ ਲਗਾਈ ਮੋਹਰ: ਸੁਖਵੀਰ ਸਿੰਘ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਵਰਗੀਆਂ ਯੋਜਨਾਵਾਂ ਨੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਕਾਰਨ ਲੋਕ ਦੂਜੀਆਂ ਪਾਰਟੀਆਂ ਛੱਡ ਕੇ ‘ਆਪ’ ਨਾਲ ਜੁੜ ਰਹੇ ਹਨ।

ਧੂਰੀ ਹਲਕੇ ਦਾ ਸਰਵਪੱਖੀ ਵਿਕਾਸ ਪਹਿਲ ਦੇ ਅਧਾਰ ‘ਤੇ

ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਦੇ ਵੋਟਰਾਂ ਨੇ ਭਗਵੰਤ ਮਾਨ ਨੂੰ ਰਿਕਾਰਡ ਵੋਟਾਂ ਨਾਲ ਜਿਤਾ ਕੇ ਮੁੱਖ ਮੰਤਰੀ ਬਣਾਇਆ ਹੈ, ਅਤੇ ਸਰਕਾਰ ਇਸ ਰਿਣ ਨੂੰ ਵਿਕਾਸ ਕਾਰਜਾਂ ਰਾਹੀਂ ਮੋੜ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ।

ਇਹ ਆਗੂ ਰਹੇ ਹਾਜ਼ਰ

ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਭਲਵਾਨ, ਸਰਪੰਚ ਭਗਵਾਨ ਸਿੰਘ, ਨਿਰਮਲ ਸਿੰਘ ਅਤੇ ਪਾਰਟੀ ਦੇ ਸਕੱਤਰ ਬਲਾਲ ਖਾਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨਗੇ।

Exit mobile version