Homeਪਟਿਆਲਾ ਅਪਡੇਟਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ...

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ ‘ਰਜਿੰਦਰਾ ਲੇਕ’ ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ ‘ਤੇ ਜਾ ਕੇ ਲਿਆ ਜਾਇਜ਼ਾ

 ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨੂੰ ਸੰਭਾਲਣ ਲਈ ਨਗਰ ਨਿਗਮ ਨੇ ਖਿੱਚੀ ਤਿਆਰੀ
ਪਟਿਆਲਾ, 25 ਅਪ੍ਰੈਲ 2026 (ਛਤਰਪਾਲ ਸਿੰਘ): ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਰ ਦੇ ਬਿਲਕੁਲ ਨਜ਼ਦੀਕ ਸਥਿਤ ਰਜਿੰਦਰਾ ਲੇਕ ਦੀ ਨੁਹਾਰ ਬਦਲਣ ਲਈ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੇਅਰ ਕੁੰਦਨ ਗੋਗੀਆ ਦੀ ਪਹਿਲ ਸਦਕਾ ਮੁੜ ਰਫ਼ਤਾਰ ਮਿਲੀ ਹੈ। ਮੇਅਰ ਨੇ ਅੱਜ ਖ਼ੁਦ ਲੇਕ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼ ਦਿੱਤੇ।
– ਲੇਕ ਦੀ ਸਫ਼ਾਈ, ਸੁੰਦਰੀਕਰਨ ਅਤੇ ਸੈਲਾਨੀਆਂ ਲਈ ਆਧੁਨਿਕ ਸਹੂਲਤਾਂ ‘ਤੇ ਦਿੱਤਾ ਜਾਵੇਗਾ ਜ਼ੋਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਜਿੰਦਰਾ ਲੇਕ ਸ਼ਹਿਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਪ੍ਰਤੀਕ ਹੈ। ਇਸ ਪ੍ਰੋਜੈਕਟ ਦੇ ਤਹਿਤ ਲੇਕ ਦੀ ਮੁਕੰਮਲ ਸਫ਼ਾਈ ਕੀਤੀ ਜਾਵੇਗੀ ਅਤੇ ਪਾਣੀ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ, ਲੇਕ ਦੇ ਆਲੇ-ਦੁਆਲੇ ਹਰਿਆਲੀ ਵਧਾਉਣ ਲਈ ਨਵੀਂ ਪਲਾਨਿੰਗ ਕੀਤੀ ਗਈ ਹੈ ਅਤੇ ਲੋਕਾਂ ਦੇ ਟਹਿਲਣ ਲਈ ਵਾਕਿੰਗ ਟਰੈਕ ਅਤੇ ਬੈਠਣ ਲਈ ਆਧੁਨਿਕ ਬੈਂਚ ਲਗਾਏ ਜਾਣਗੇ।
“ਤੈਅ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਦਿੱਤਾ ਜਾਵੇਗਾ ਤੋਹਫ਼ਾ”: ਮੇਅਰ
ਮੇਅਰ ਨੇ ਸਪੱਸ਼ਟ ਕੀਤਾ ਕਿ ਲੇਕ ‘ਤੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਅਤੇ ਰਾਤ ਦੇ ਸਮੇਂ ਲਈ ਖ਼ੂਬਸੂਰਤ ਲਾਈਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰਾ ਪ੍ਰੋਜੈਕਟ ਤੈਅ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕ ਇਸ ਦਾ ਆਨੰਦ ਮਾਣ ਸਕਣ।
ਪਿਛਲੇ ਕਈ ਸਾਲਾਂ ਤੋਂ ਇਸ ਪ੍ਰੋਜੈਕਟ ਦੇ ਲਟਕਣ ਕਾਰਨ ਸ਼ਹਿਰ ਵਾਸੀਆਂ ਵਿੱਚ ਨਿਰਾਸ਼ਾ ਸੀ, ਪਰ ਮੇਅਰ ਕੁੰਦਨ ਗੋਗੀਆ ਵੱਲੋਂ ਕੀਤੀ ਗਈ ਇਸ ਨਿੱਜੀ ਪਹਿਲ ਨੇ ਲੋਕਾਂ ਵਿੱਚ ਮੁੜ ਉਮੀਦ ਜਗਾਈ ਹੈ। ਸ਼ਹਿਰ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਜਲਦ ਹੀ ਰਜਿੰਦਰਾ ਲੇਕ ਪਟਿਆਲਾ ਦੇ ਮੁੱਖ ਸੈਰ-ਸਪਾਟਾ ਕੇਂਦਰ ਵਜੋਂ ਉਭਰੇਗੀ। ਇਸ ਮੌਕੇ ਨਗਰ ਨਿਗਮ ਦੇ ਇੰਜੀਨੀਅਰਿੰਗ ਵਿਭਾਗ ਦੇ ਉੱਚ ਅਧਿਕਾਰੀ ਅਤੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments